HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

’ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

 

IMG

ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।

ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 69 ਹਥਿਆਰ ਬਰਾਮਦ ਕੀਤੇ ਗਏ ਸਨ, ਦੀ ਵੱਡੀ ਸਫਲਤਾ ਤੋਂ ਕੁਝ ਦਿਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ ।

ਡੀਜੀਪੀ ਨੇ ਕਿਹਾ ਕਿ ‘ ਆਪ੍ਰੇਸ਼ਨ ਪ੍ਰਹਾਰ-2’ ਸੋਮਵਾਰ ਤੋਂ ਬੁੱਧਵਾਰ ਤੱਕ ਚਲਾਇਆ ਜਾਵੇਗਾ ਅਤੇ ਆਪ੍ਰੇਸ਼ਨ ਦੀ ਪ੍ਰਭਾਵੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 20 ਦਿਨਾਂ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 17,603 ਛਾਪੇਮਾਰੀਆਂ ਕਰ ਕੇ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ਅਤੇ ਉਨ੍ਹਾਂ ਦੇ ਕਬਜ਼ੇ ਚੋਂ 128 ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 2,973 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 5413 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ, ਉਨ੍ਹਾਂ ਕਿਹਾ ਕਿ 344 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।


ਸਾਰੀਆਂ ਝੂਠੀਆਂ ਬਿਆਨਬਾਜ਼ੀਆਂ ਨੂੰ ਨਕਾਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਅਤੇ ਪੁਲਿਸ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਜੋ ਅਪਰਾਧ ਵਿੱਚ ਲੋੜੀਂਦੇ ਹਨ। ਪੁਲਿਸ ਜ਼ਿਲਿ੍ਆਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਲਈ, ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਡੀਆਈਜੀ-ਰੈਂਕ ਦੇ ਅਧਿਕਾਰੀਆਂ ਨੂੰ ਮੁਕੰਮ ਨਜ਼ਰਸਾਨੀ ਲਈ ਪੁਲਿਸ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪ੍ਰਵਾਹੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਣਗੇ।

ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਰਾਧ ਨਜਿੱਠਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਡੀਜੀਪੀ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨੂੰ ਮੁਕੰਮਲ ਤਿਆਰੀ ਕਰਨ ਬਾਰੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਵੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੀਪੀ/ਐਸਐਸਪੀ ਨੂੰ ਜਾਂਚ ਦੀ ਨਿਗਰਾਨੀ ਕਰਨ ਅਤੇ ਘਿਨਾਉਣੇ ਅਪਰਾਧਾਂ ਦਾ ਪਤਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਪਰਾਧ ਵਾਲੀਆਂ ਸਾਰੀਆਂ ਅਹਿਮ ਥਾਵਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਅਤੇ  ਭਰੋਸਾ ਵਧਾਉਣ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕੇ ਅਤੇ ਹੌਟਸਪੌਟ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਖੇਤਰੀ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਨਾਨ-ਕੋਰ ਡਿਊਟੀਆਂ ’ਤੇ ਤਾਇਨਾਤ ਪÇੁਲਸ ਫੋਰਸ ਦਾ ਆਡਿਟ ਅਤੇ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਚੌਵੀ ਘੰਟੇ ਸਰਗਰਮ ਹਾਈ-ਟੈਕ ਨਾਕਿਆਂ ਅਤੇ ਸ਼ਹਿਰ ਦੇ ਸੀਲਿੰਗ ਪੁਆਇੰਟਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾ ਸਕੇ  ।  ਪੁਲਿਸ ਨੂੁੰ ਰਿਪੋਰਟ ਮਿਲੀ ਸੀ ਕਿ ਅਪਰਾਧਾਂ ਵਿੱਚ ਵਰਤੇ ਗਏ ਕਈ ਵਾਹਨ,ਬਿਨਾਂ ਨੰਬਰਾਂ ਤੋਂ ਘੁੰਮ ਰਹੇ ਹਨ, ਇਸ ਲਈ   ਵਾਹਨਾਂ ਦੀ ਜਾਂਚ , ਵਿਸ਼ੇਸ਼  ਕਰਕੇ ਦੋ-ਪਹੀਆ ਵਾਹਨਾਂ ਦੇ ਚਲਾਨ ਕਰਨ ਅਤੇ ਜ਼ਬਤ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਨ ਲਈ ਨਿਰੇਦਸ਼ ਜਾਰੀ ਕੀਤੇ ਗਏ ਹਨ। 

ਵਾਇਰਲੈੱਸ ਸੈੱਟਾਂ ਅਤੇ ਵਾਕੀ-ਟਾਕੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ  ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਬੰਧਤ ਸੀਪੀਜ਼/ਐਸਐਸਪੀਜ਼/ਰੇਂਜ ਆਈਜੀਪੀਜ਼/ਡੀਆਈਜੀਜ਼ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਘਟਨਾ ਦੀ ਰਿਪੋਰਟ ਹੋਣ ਤੋਂ ਤੁਰੰਤ ਬਾਅਦ ਢੁਕਵੀਂ ਪੁਲਿਸ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ, ‘‘ਕਿਸੇ ਵੀ ਅਪਰਾਧਿਕ ਘਟਨਾ ਦੀ ਰਿਪੋਰਟ ਹੋਣ ਤੋਂ ਬਾਅਦ ਤੇਜ਼ੀ ਨਾਲ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ, ਬਚ ਕੇ ਫਰਾਰ ਹੋਣ ਵਾਲੇ ਰਸਤਿਆਂ ਅਤੇ ਨਿਕਾਸ ਸਥਾਨਾਂ ’ਤੇ ਤਿੱਖੀ ਨਜ਼ਰ ਰੱਖਦਿਆਂ ਅਪਰਾਧੀਆਂ ਨੂੰ ਰੋਕਣ ਲਈ ਇੱਕ ਵਿਆਪਕ ਸੀਲਿੰਗ ਯੋਜਨਾ ਤੁਰੰਤ ਲਾਗੂ ਕੀਤੀ ਜਾਣੀ ਚਾਹੀਦੀ ਹੈ।’’

1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਰਾਜ ਦੀ ਅਣਥੱਕ ਲੜਾਈ ਨੂੰ ਉਜਾਗਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 48167 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 33,779 ਐਫਆਈਆਰਜ਼ ਦਰਜ ਕੀਤੀਆਂ ਅਤੇ ਉਨ੍ਹਾਂ ਦੇ ਕਬਜ਼ੇ ਚੋਂ 2149 ਕਿਲੋ ਹੈਰੋਇਨ, 29 ਕਿਲੋਗ੍ਰਾਮ ਆਈ.ਸੀ.ਈ., 649 ਕਿਲੋ ਅਫੀਮ, 28,527 ਕਿਲੋਗ੍ਰਾਮ ਭੁੱਕੀ, 48.31 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.91 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies