HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਕੇਂਦਰੀ ਬਜਟ 2026-27 ‘ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲ

 

IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2026-27 ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਮਜ਼ੋਰ ਅਤੇ ਅਸਰਹੀਣ ਅਗਵਾਈ ਕਾਰਨ ਪੰਜਾਬ ਇੱਕ ਵਾਰ ਫਿਰ ਕੇਂਦਰੀ ਬਜਟ ਵਿੱਚ ਪੂਰੀ ਤਰ੍ਹਾਂ ਅਣਦੇਖਾ ਰਹਿ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਸਾਹਮਣੇ ਪੰਜਾਬ ਦੇ ਹੱਕਾਂ ਲਈ ਮਜ਼ਬੂਤੀ ਨਾਲ ਗੱਲ ਰੱਖਣ ਵਿੱਚ ਨਾਕਾਮ ਰਹੀ ਹੈ, ਜਿਸਦਾ ਨਤੀਜਾ ਇਹ ਨਿਕਲਿਆ ਕਿ ਨਾ ਤਾਂ ਪੰਜਾਬ ਨੂੰ ਕੋਈ ਵਿਸ਼ੇਸ਼ ਆਰਥਿਕ ਪੈਕੇਜ ਮਿਲਿਆ ਅਤੇ ਨਾ ਹੀ ਕਿਸੇ ਵੱਡੇ ਨਵੇਂ ਵਿਕਾਸ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਇਸ ਬਜਟ ਵਿੱਚ ਕਿਸਾਨਾਂ ਦੀ ਭਲਾਈ ਲਈ ਕੋਈ ਠੋਸ ਯੋਜਨਾ ਨਹੀਂ ਰੱਖੀ ਗਈ ਅਤੇ ਨਾ ਹੀ ਸਰਹੱਦੀ ਖੇਤਰਾਂ ਦੀ ਸੁਰੱਖਿਆ ਤੇ ਵਿਕਾਸ ਲਈ ਕੋਈ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਦਯੋਗ, ਵਪਾਰ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਸੰਬੰਧੀ ਵੀ ਬਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ ਸਾਬਤ ਹੋਇਆ ਹੈ। ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਿਸੇ ਵੱਡੇ ਫੰਡ ਦੀ ਘੋਸ਼ਣਾ ਨਹੀਂ ਕੀਤੀ ਗਈ।

ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਬਾਦਲ ਸਾਹਿਬ ਹਮੇਸ਼ਾ ਹਰ ਪ੍ਰਧਾਨ ਮੰਤਰੀ ਦੇ ਸਾਹਮਣੇ ਪੰਜਾਬ ਦੇ ਹੱਕਾਂ ਦੀ ਡਟ ਕੇ ਵਕਾਲਤ ਕਰਦੇ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਜ਼ਬੂਤ ਨੇਤ੍ਰਤਵ ਅਤੇ ਲਗਾਤਾਰ ਯਤਨਾਂ ਦੇ ਸਦਕਾ ਹੀ ਪੰਜਾਬ ਨੂੰ AIIMS, ਰਿਫਾਇਨਰੀ, IIM, IIT ਅਤੇ 4/6 ਲੇਨ ਰਾਸ਼ਟਰੀ ਹਾਈਵੇ ਵਰਗੇ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਮਿਲੇ ਸਨ।

ਅਖੀਰ ‘ਚ ਸੁਖਬੀਰ ਬਾਦਲ ਨੇ ਕਿਹਾ ਕਿ ਜਦ ਤੱਕ ਸੂਬੇ ਵਿੱਚ ਮਜ਼ਬੂਤ ਅਤੇ ਦੂਰਦਰਸ਼ੀ ਨੇਤ੍ਰਤਵ ਨਹੀਂ ਆਉਂਦਾ, ਉਦੋਂ ਤੱਕ ਪੰਜਾਬ ਕੇਂਦਰੀ ਪੱਧਰ ‘ਤੇ ਆਪਣੇ ਹੱਕਾਂ ਤੋਂ ਵੰਝਿਆ ਰਹੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies