HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅੰਮ੍ਰਿਤਸਰ ਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

 

IMG

ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ, ਜੋ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਗ਼ੈਰ-ਕਾਨੂੰਨੀ ਹਥਿਆਰਾਂ ਨੂੰ ਅੱਗੇ ਡਿਲੀਵਰ ਕਰਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਤੇ ਭਰੋਸੇਯੋਗ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਜਿਸ ਦੌਰਾਨ ਦੋਸ਼ੀ ਰੇਸ਼ਮ ਸਿੰਘ ਉਰਫ਼ ਘੁੱਲਾ ਨੂੰ ਦੋ 9 ਐਮਐਮ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਉਪਰੰਤ ਉਸ ਵੱਲੋਂ ਦੱਸੇ ਗਏ ਸਥਾਨ ਤੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਰੇਸ਼ਮ ਉਰਫ਼ ਘੁੱਲਾ ਨੇ ਆਪਣੇ ਸਾਥੀ ਸੁਮਿਤ ਉਰਫ਼ ਸਚਿਨ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਕਾਰਵਾਈ ਦੌਰਾਨ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵਿਸ਼ਾਲ ਕੁਮਾਰ ਨੂੰ ਵੀ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕੋ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਸਨ ਅਤੇ ਮੁਲਜ਼ਮ ਰੇਸ਼ਮ ਹੈਂਡਲਰ ਦੇ ਇਸ਼ਾਰੇ ‘ਤੇ ਸਰਹੱਦ ਦੇ ਨੇੜਿਓਂ ਖੇਪਾਂ ਪ੍ਰਾਪਤ ਕਰਦਾ ਸੀ, ਜਦੋਂ ਕਿ ਸੁਮਿਤ ਉਰਫ਼ ਸਚਿਨ ਆਪਣੇ ਕਾਰ ਵੇਚਣ/ਖਰੀਦਣ ਦੇ ਕਾਰੋਬਾਰ ਦੀ ਆੜ ਵਿੱਚ ਇਹਨਾਂ ਖੇਪਾਂ ਨੂੰ ਅੱਗੇ ਡਿਲੀਵਰ ਕਰਦਾ ਸੀ। 

ਇਸ ਸਬੰਧੀ, ਐਫਆਈਆਰ ਨੰਬਰ 18 ਮਿਤੀ 01-02-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(1-ਏ), 6, 7 ਅਤੇ 8 ਤਹਿਤ ਦਰਜ ਕੀਤੀ ਗਈ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies