HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅਜਨਾਲਾ ਦੀ ਸਿਆਸਤ ‘ਚ ਹਲਚਲ - AAP ਦੀ ਮਹਿਲਾ ਕੋਆਰਡੀਨੇਟਰ ਰਾਜਵਿੰਦਰ ਕੌਰ ਅਕਾਲੀ ਦਲ 'ਚ ਸ਼ਾਮਲ

 

IMG

ਹਲਕਾ ਅਜਨਾਲਾ ਦੀ ਸਿਆਸਤ 'ਚ ਅੱਜ ਇਕ ਮਹੱਤਵਪੂਰਨ ਤਬਦੀਲੀ ਵੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਪਾਰਟੀ ਦੀ 6 ਜ਼ਿਲ੍ਹਿਆਂ ਦੀ ਮਹਿਲਾ ਕੋਆਰਡੀਨੇਟਰ ਬੀਬੀ ਰਾਜਵਿੰਦਰ ਕੌਰ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਰਕਰਾਂ ਨਾਲ ਹੋ ਰਹੇ ਵਤੀਰੇ ‘ਤੇ ਨਾਰਾਜ਼ਗੀ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ।

ਮੀਡੀਆ ਨਾਲ ਗੱਲਬਾਤ ਦੌਰਾਨ ਰਾਜਵਿੰਦਰ ਕੌਰ ਨੇ ਕਿਹਾ ਕਿ ਪਾਰਟੀ ਵਿੱਚ ਜਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਉਚਿਤ ਮਾਣ-ਸਤਿਕਾਰ ਨਹੀਂ ਮਿਲ ਰਿਹਾ ਸੀ, ਜਿਸ ਕਾਰਨ ਉਹਨਾਂ ਇਹ ਫੈਸਲਾ ਲਿਆ। ਉਹਨਾਂ ਭਰੋਸਾ ਦਿੱਤਾ ਕਿ ਨਵੀਂ ਪਾਰਟੀ ਵਿੱਚ ਉਹ ਪਹਿਲਾਂ ਨਾਲੋਂ ਵੱਧ ਜੋਸ਼ ਨਾਲ ਕੰਮ ਕਰਕੇ ਪਾਰਟੀ ਮਜ਼ਬੂਤ ਕਰਨ ਲਈ ਯੋਗਦਾਨ ਪਾਉਣਗੀਆਂ।

ਇਹ ਸ਼ਾਮੂਲੀਅਤ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀ ਹਾਜ਼ਰੀ ਵਿੱਚ ਹੋਈ, ਜਿੱਥੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਚਿੰਨ੍ਹ ਅਤੇ ਮਫਲਰ ਪਾ ਕੇ ਸਨਮਾਨਿਤ ਕੀਤਾ ਗਿਆ। ਨਾਲ ਹੀ ਇਹ ਭਰੋਸਾ ਵੀ ਦਿੱਤਾ ਗਿਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਉਚਿਤ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਸਿਆਸੀ ਮਾਹਿਰਾਂ ਮੁਤਾਬਕ ਇਹ ਤਬਦੀਲੀ ਅਜਨਾਲਾ ਹਲਕੇ ਵਿੱਚ ਚੋਣਾਂ ਤੋਂ ਪਹਿਲਾਂ ਸਮੀਕਰਨ ਬਦਲ ਸਕਦੀ ਹੈ, ਕਿਉਂਕਿ ਰਾਜਵਿੰਦਰ ਕੌਰ ਆਪਣੇ ਨਾਲ ਕਾਫੀ ਗਿਣਤੀ ਵਿੱਚ ਵਰਕਰ ਵੀ ਲੈ ਕੇ ਆਈਆਂ ਹਨ। ਹੁਣ ਨਜ਼ਰ ਇਸ ਗੱਲ ‘ਤੇ ਰਹੇਗੀ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕਿੰਨੇ ਆਗੂ ਪਾਰਟੀ ਪੱਖ ਬਦਲਦੇ ਹਨ।

Share:
Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies