HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

  

IMG

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।


ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਸਮੀਖਿਆ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਤਿੰਨ ਦਿਨਾਂ ਸਮਾਗਮ ਦੌਰਾਨ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਬਰਕਰਾਰ ਰੱਖਿਆ ਜਾਵੇ।


ਸ. ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਠ ਏਕੜ ਵਿੱਚ ਟੈਂਟ ਸਿਟੀ, ਇੱਕ ਸਮਰਪਿਤ ਟਰਾਲੀ ਸਿਟੀ, 60 ਸ਼ਟਲ ਬੱਸਾਂ, 100 ਈ-ਰਿਕਸ਼ਾ,  ਪੈਦਲ ਚੱਲਣ ਵਾਲਿਆਂ ਲਈ ਰਸਤੇ ਵਾਲੀਆਂ ਅਤੇ 25 ਪਾਰਕਿੰਗ ਜ਼ੋਨਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਲਈ ਸੁਚਾਰੂ ਆਵਾਜਾਈ ਯਕੀਨੀ ਜਾਵੇ, ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਣ ਦਿੱਤੀ ਜਾਵੇ।


ਸ. ਬੈਂਸ ਨੇ ਕਿਹਾ, "ਅਸੀਂ ਮਿਲ ਕੇ ਇਕ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ ਜਿੱਥੇ ਸ਼ਰਧਾ ਭਾਵਨਾ ‘ਤੇ ਧਿਆਨ ਕੇਂਦਰਤ ਕੀਤਾ ਜਾਵੇ। ਅਸੀਂ ਆਪਣੀ ਯੋਜਨਾਬੰਦੀ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਸੰਗਤ ਦੀ ਸਹੂਲਤ ਲਈ ਅੱਠ ਏਕੜ ਵਿੱਚ ਫੈਲੀ ਟੈਂਟ ਸਿਟੀ ਤੋਂ ਲੈ ਕੇ ਸ਼ਟਲ ਬੱਸਾਂ ਦੇ ਬੇੜੇ ਤੱਕ ਹਰ ਲੌਜਿਸਟਿਕਲ ਸਹਾਇਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸੁਚਾਰੂ ਆਵਾਜਾਈ, ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।" ਸ. ਬੈਂਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਹੋਲੇ ਮੁਹੱਲੇ ਦੌਰਾਨ ਸਾਰਾ ਸਿਸਟਮ ਸੁਚੱਜੇ ਢੰਗ ਨਾਲ ਕੰਮ ਕਰੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies