HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਕੇਂਦਰ ਸਰਕਾਰ ਵੱਲੋਂ ਬਜਟ 'ਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

 

IMG

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਨੂੰ ਲੈ ਕੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਤਾਂ ਕਰਦੀ ਹੈ, ਪਰ ਹਕੀਕਤ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਣ ਦੇ ਮਾਮਲੇ ’ਚ ਇਸ ਵਾਰ ਵੀ ਨਾਕਾਮ ਰਹੀ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਨੂੰ ਹਰ ਮਹੱਤਵਪੂਰਨ ਮਸਲੇ ’ਤੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਹੋਈਆਂ ਭਾਰੀ ਬਰਸਾਤਾਂ ਕਾਰਨ ਸੂਬੇ ਦੀਆਂ ਸੜਕਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਗਈ ਸੀ, ਪਰ ਇਸ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੀ ਸੁਰੱਖਿਆ ਬਹੁਤ ਅਹੰਮ ਹੈ। ਇਸ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਸੀ, ਤਾਂ ਜੋ ਪੁਲਿਸ ਦੇ ਆਧੁਨਿਕੀਕਰਨ ਨੂੰ ਮਜ਼ਬੂਤੀ ਮਿਲ ਸਕੇ। ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ ਬਕਾਏ ਵਜੋਂ 7,757 ਕਰੋੜ ਰੁਪਏ, ਪ੍ਰਤੀ ਏਕੜ 15,000 ਰੁਪਏ ਤੱਕ ਉੱਚ ਫਸਲ ਵਿਭਿੰਨਤਾ ਲਈ ਪ੍ਰੋਤਸਾਹਨ, ਜੀਐਸਟੀ ਮੁਆਵਜ਼ਾ, ਸਿਹਤ ਸੇਵਾਵਾਂ ਅਤੇ ਜਲ ਸਪਲਾਈ ਵਰਗੇ ਅਹਿਮ ਖੇਤਰਾਂ ਲਈ ਵਾਧੂ ਫੰਡਾਂ ਦੀ ਮੰਗ ਵੀ ਕੀਤੀ ਗਈ ਸੀ। ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਿੱਚੋਂ ਕਿਸੇ ਵੀ ਮੰਗ ਨੂੰ ਮਨਜ਼ੂਰੀ ਨਹੀਂ ਮਿਲੀ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਕੇਂਦਰੀ ਬਜਟ ’ਚ ਸੂਬੇ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਵੱਡੀ ਰਾਹਤ ਜਾਂ ਵਿਸ਼ੇਸ਼ ਐਲਾਨ ਕੀਤਾ ਜਾਵੇਗਾ, ਪਰ ਬਜਟ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦਾ ਇਹ ਰਵੱਈਆ ਪੰਜਾਬ ਨਾਲ ਲਗਾਤਾਰ ਅਨਿਆਇਕ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਕਬੂਲ ਨਹੀਂ ਕਰਨਗੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies