HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੁੱਤ ਦੀ ਬੇਰਹਿਮ ਕੁੱਟਮਾਰ ਦੇ ਦਰਦ ਨੇ ਤੋੜ ਦਿੱਤਾ ਪਿਓ ਦਾ ਹੌਂਸਲਾ, ਜ਼ਹਿਰੀਲੀ ਦਵਾਈ ਨਿਗਲ ਕੇ ਦਿੱਤੀ ਜਾਨ

 

IMG

ਗੁਰਦਾਸਪੁਰ ਦੇ ਮੁਹੱਲਾ ਉਂਕਾਰ ਨਗਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਆਪਣੇ ਪੁੱਤਰ ਨਾਲ ਹੋ ਰਹੀ ਬੇਇੱਜ਼ਤੀ ਅਤੇ ਕੁੱਟਮਾਰ ਦਾ ਸਦਮਾ ਸਹਿ ਨਾ ਸਕਿਆ ਅਤੇ ਆਖਿਰਕਾਰ ਮੌਤ ਨੂੰ ਗਲੇ ਲਾ ਬੈਠਾ।

ਮਿਲੀ ਜਾਣਕਾਰੀ ਅਨੁਸਾਰ, ਇਲਾਕੇ ਵਿੱਚ ਇੱਕ ਘਰ ਵਿਆਹ ਦਾ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਗਲੀ ਵਿੱਚ ਕਈ ਗੱਡੀਆਂ ਖੜ੍ਹੀਆਂ ਹੋਣ ਕਾਰਨ ਨੇੜੇ ਰਹਿੰਦਾ ਇੱਕ ਨੌਜਵਾਨ ਆਪਣਾ ਈ-ਰਿਕਸ਼ਾ ਲੰਘਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਗੱਲ ਨੂੰ ਲੈ ਕੇ ਵਿਆਹ ਵਾਲੇ ਘਰ ਦੇ ਕਰੀਬ ਪੰਜ ਵਿਅਕਤੀਆਂ ਨੇ ਈ-ਰਿਕਸ਼ਾ ਚਾਲਕ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਜਦੋਂ ਪੀੜਤ ਨੌਜਵਾਨ ਦਾ ਪਿਤਾ ਰਜਿੰਦਰ ਕੁਮਾਰ ਮੌਕੇ ‘ਤੇ ਪਹੁੰਚਿਆ ਅਤੇ ਆਪਣੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੇ ਸਾਹਮਣੇ ਹੀ ਪੁੱਤਰ ਨੂੰ ਪਿੱਟਣਾ ਜਾਰੀ ਰੱਖਿਆ। ਦੋਵਾਂ ਪਿਓ-ਪੁੱਤਰ ਨੂੰ ਸਾਰਿਆਂ ਦੇ ਸਾਹਮਣੇ ਜਲੀਲ ਕੀਤਾ ਗਿਆ।

ਇਸ ਘਟਨਾ ਤੋਂ ਆਹਤ ਹੋ ਕੇ ਰਜਿੰਦਰ ਕੁਮਾਰ ਘਰ ਵਾਪਸ ਗਿਆ ਅਤੇ ਅਤਿ ਦਰਦਨਾਕ ਕਦਮ ਚੁੱਕਦੇ ਹੋਏ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਸ ਮਾਮਲੇ ਨਾਲ ਸੰਬੰਧਤ ਈ-ਰਿਕਸ਼ਾ ਚਾਲਕ ਦੀ ਕੁੱਟਮਾਰ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ। ਮ੍ਰਿਤਕ ਦੀ ਪਤਨੀ ਨੀਰੂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਗੁਆਂਢੀ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।

ਹਾਲਾਂਕਿ ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਆਰੋਪੀ ਪਰਿਵਾਰ ਦੇ ਅਸਰ-ਰਸੂਖ ਕਾਰਨ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਟਾਲਮਟੋਲ ਕਰ ਰਹੀ ਹੈ। ਦੂਜੇ ਪਾਸੇ

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies