HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਨੈਂਸੀ ਗਰੇਵਾਲ ਕਤਲ ਕਾਂਡ: ਕੌਮ ਤੇ ਖਾਲਿਸਤਾਨ ਦੇ ਮੁੱਦੇ 'ਤੇ ਹੋਇਆ ਕਤਲ? ਵਾਇਰਲ ਪੋਸਟ ਨੇ ਕੈਨੇਡਾ ਤੋਂ ਪੰਜਾਬ ਤੱਕ ਮਚਾਈ ਹਲਚਲ

 

IMG

ਕੈਨੇਡਾ ਦੇ ਸ਼ਹਿਰ ਵਿੰਡਸਰ ਵਿੱਚ ਪੰਜਾਬੀ ਮੂਲ ਦੀ ਮਸ਼ਹੂਰ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਨਾਲ ਸਨਸਨੀ ਫੈਲ ਗਈ ਹੈ। ਨੈਂਸੀ ਗਰੇਵਾਲ, ਜੋ ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਵਿਚਾਰਧਾਰਾ ਅਤੇ ਹੋਰ ਧਾਰਮਿਕ ਮੁੱਦਿਆਂ 'ਤੇ ਆਪਣੇ ਬੇਬਾਕ ਵਿਚਾਰਾਂ ਲਈ ਜਾਣੀ ਜਾਂਦੀ ਸੀ, ਦੇ ਕਤਲ ਪਿੱਛੇ ਇਹੀ ਵਿਚਾਰਧਾਰਕ ਟਕਰਾਅ ਕਾਰਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।


ਇਸ ਕਤਲ ਕਾਂਡ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਕਥਿਤ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਅਕਾਸ਼ ਹਰੀਕੇ ਅਤੇ ਸੁੱਖਾ ਸੰਧੂ ਨਾਮ ਦੇ ਵਿਅਕਤੀਆਂ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਲਿਖਿਆ ਗਿਆ ਹੈ, "ਇਹ ਬੀਬੀ ਧਰਮ ਅਤੇ ਖਾਲਿਸਤਾਨ ਬਾਰੇ ਗਲਤ ਬੋਲਦੀ ਸੀ, ਜਿਸ ਦਾ ਨਤੀਜਾ ਇਸ ਨੂੰ ਮਿਲ ਗਿਆ। ਜੋ ਵੀ ਕੌਮ ਦੇ ਖਿਲਾਫ਼ ਬੋਲੇਗਾ, ਉਸ ਦਾ ਇਹੀ ਹਾਲ ਹੋਵੇਗਾ।" ਹਾਲਾਂਕਿ, ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਕਿਸੇ ਖਾਸ ਧਰਮ ਨਾਲ ਵੈਰ ਨਹੀਂ ਹੈ।




ਨੈਂਸੀ ਗਰੇਵਾਲ ਆਪਣੇ ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਰਾਹੀਂ ਭਾਰਤ ਅਤੇ ਕੈਨੇਡਾ ਦੇ ਵਿਗੜਦੇ ਸਬੰਧਾਂ 'ਤੇ ਖੁੱਲ੍ਹ ਕੇ ਚਰਚਾ ਕਰਦੀ ਸੀ। ਉਸ ਨੇ ਕਈ ਵਾਰ ਖਾਲਿਸਤਾਨੀ ਲਹਿਰ ਦੀ ਸਖ਼ਤ ਆਲੋਚਨਾ ਕੀਤੀ ਸੀ। ਇਸ ਤੋਂ ਇਲਾਵਾ, ਉਸ ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਡੇਰਾ ਬਿਆਸ ਮੁਖੀ ਸਮੇਤ ਕਈ ਵੱਡੀਆਂ ਸ਼ਖਸੀਅਤਾਂ ਵਿਰੁੱਧ ਵੀ ਆਵਾਜ਼ ਉਠਾਈ ਸੀ। ਹਾਲ ਹੀ ਵਿੱਚ ਬਠਿੰਡਾ ਦੀ ਇਨਫਲੂਐਂਸਰ ਕੰਚਨ ਕੁਮਾਰੀ (ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੀ ਨੈਂਸੀ ਨੇ ਇਨਸਾਫ਼ ਦੀ ਪੁਰਜ਼ੋਰ ਮੰਗ ਕੀਤੀ ਸੀ।


19 ਜਨਵਰੀ ਨੂੰ ਜਨਮੀ ਨੈਂਸੀ ਦੇ ਸੋਸ਼ਲ ਮੀਡੀਆ 'ਤੇ ਹਜ਼ਾਰਾਂ ਫਾਲੋਅਰਜ਼ ਸਨ। ਉਹ ਕੈਨੇਡਾ ਵਿੱਚ ਰਹਿ ਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਭਾਰਤ-ਕੈਨੇਡਾ ਸਬੰਧਾਂ 'ਤੇ ਲਗਾਤਾਰ ਵੀਡੀਓਜ਼ ਅਪਲੋਡ ਕਰਦੀ ਸੀ। ਉਸ ਦੀ ਮੌਤ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।


ਕੈਨੇਡੀਅਨ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਦੀ ਸੱਚਾਈ ਦਾ ਪਤਾ ਲਗਾਇਆ ਜਾ ਰਿਹਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies