HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

CM ਮਾਨ ਦੀ ਔਰਤਾਂ ਬਾਰੇ ਟਿੱਪਣੀ ’ਤੇ ਗਨੀਵ ਕੌਰ ਮਜੀਠੀਆ ਦੀ ਚੇਤਾਵਨੀ, ਕਿਹਾ- ਮਾਫ਼ੀ ਨਾ ਮੰਗੀ ਤਾਂ ਕੌਮੀ ਮਹਿਲਾ ਕਮਿਸ਼ਨ ਦਾ ਰੁਖ ਕਰਾਂਗੇ

 

IMG

ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਹ ਇਸ ਮਾਮਲੇ ਨੂੰ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਲੈ ਕੇ ਜਾਣਗੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਦੱਸਿਆ ਕਿ ਲੁਧਿਆਣਾ ਵਿੱਚ ਇਕ ਭਾਸ਼ਣ ਦੌਰਾਨ ਮਹਿਲਾਵਾਂ ਬਾਰੇ ਕੀਤੀਆਂ ਟਿੱਪਣੀਆਂ ਨੇ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਆਪਣੀ ਗਲਤੀ ਮੰਨਦੇ ਹੋਏ ਮਾਫ਼ੀ ਮੰਗ ਲੈਂਦੇ ਹਨ ਤਾਂ ਮਾਮਲਾ ਇੱਥੇ ਹੀ ਖਤਮ ਹੋ ਸਕਦਾ ਹੈ, ਪਰ ਜੇ ਅਜਿਹਾ ਨਹੀਂ ਹੁੰਦਾ ਤਾਂ ਉਹ ਕੌਮੀ ਮਹਿਲਾ ਕਮਿਸ਼ਨ ਅੱਗੇ ਸ਼ਿਕਾਇਤ ਦਰਜ ਕਰਵਾਉਣਗੀਆਂ।

ਇਸਦੇ ਨਾਲ ਹੀ ਉਨ੍ਹਾਂ ਆਂਗਣਵਾੜੀ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਪੁਲਿਸ ਕਾਰਵਾਈ ’ਤੇ ਵੀ ਚਿੰਤਾ ਜਤਾਈ। ਮਜੀਠੀਆ ਦੇ ਮੁਤਾਬਕ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨਾਲ ਬਦਸਲੂਕੀ ਕੀਤੀ ਗਈ, ਉਨ੍ਹਾਂ ਨੂੰ ਡੰਡਿਆਂ ਨਾਲ ਮਾਰਿਆ ਗਿਆ ਅਤੇ ਦੁਪੱਟੇ ਖਿੱਚੇ ਗਏ, ਜਿਸਨੂੰ ਉਨ੍ਹਾਂ ਮਹਿਲਾਵਾਂ ਦੀ ਇੱਜ਼ਤ ’ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਕ ਕਥਿਤ ਫਰਜ਼ੀ ਮੁਕਾਬਲੇ ਵਿੱਚ ਮਾਰੇ ਗਏ ਇਕ ਮਾਂ ਦੇ ਇਕਲੌਤੇ ਪੁੱਤਰ ਦਾ ਮਾਮਲਾ ਵੀ ਉਹ ਕਮਿਸ਼ਨ ਅੱਗੇ ਰੱਖਣਗੀਆਂ।

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਹ ਉਸ ਬਿਆਨ ਨਾਲ ਸਹਿਮਤ ਨਹੀਂ ਹਨ, ਪਰ ਹਰ ਵਿਧਾਇਕ ਨੂੰ ਸਦਨ ਵਿੱਚ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ’ਤੇ ਨਤੀਜਾ ਕੱਢਣ ਤੋਂ ਪਹਿਲਾਂ ਹਰ ਪੱਖ ਨੂੰ ਸੁਣਨਾ ਲਾਜ਼ਮੀ ਹੈ।

ਮਜੀਠੀਆ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਕੀਮਤੀ ਸਮਾਂ ਛੋਟੇ ਮਸਲਿਆਂ ’ਤੇ ਬਰਬਾਦ ਕੀਤਾ ਜਾ ਰਿਹਾ ਹੈ, ਜਦਕਿ ਸਦਨ ਨੂੰ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਸਰਕਾਰ ਸੱਚਮੁੱਚ ਮਹਿਲਾਵਾਂ ਦੀ ਇੱਜ਼ਤ ਲਈ ਗੰਭੀਰ ਹੈ ਤਾਂ ਉਸਨੂੰ ਮੁੱਖ ਮੰਤਰੀ ਦੀਆਂ ਟਿੱਪਣੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਪ੍ਰਸਤਾਵ ਦਾ ਸਮਰਥਨ ਕਰਨਾ ਚਾਹੀਦਾ ਸੀ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਮਹਿਲਾਵਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਿਸੇ ਵੀ ਪਾਰਟੀ ਜਾਂ ਵਿਅਕਤੀ ਵੱਲੋਂ ਕੀਤੀਆਂ ਜਾਣ, ਉਹ ਕਦੇ ਵੀ ਕਬੂਲਯੋਗ ਨਹੀਂ ਹਨ। ਪੰਜਾਬ ਦੀਆਂ ਮਹਿਲਾਵਾਂ ਹਮੇਸ਼ਾ ਸਮਾਜ ਦੀ ਤਾਕਤ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਦਾ ਸਨਮਾਨ ਮਿਲਣਾ ਚਾਹੀਦਾ ਹੈ, ਇਸ ਲਈ ਸਰਕਾਰ ਨੂੰ ਇਸ ਮਾਮਲੇ ਵਿੱਚ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies