
ਲੁਧਿਆਣਾ – ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ ਵਿੱਚ ਅੱਜ ਕਿਸਾਨ ਅਤੇ ਪਸ਼ੂ ਮੇਲੇ ਦੀ ਸ਼ੁਰੂਆਤ ਹੋ ਗਈ। ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।
ਉਦਘਾਟਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਖੇਤੀਬਾੜੀ ਨੂੰ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਨਾਲ ਜੋੜੇਗਾ। ਉਨ੍ਹਾਂ ਵਿਖਾਇਆ ਕਿ ਖੇਤੀ ਵਿੱਚ ਤਕਨਾਲੋਜੀ ਦੀ ਵਰਤੋਂ ਕਰਕੇ ਕਿਸਾਨਾਂ ਦੀ ਉਤਪਾਦਕਤਾ ਨੂੰ ਵਧਾਇਆ ਜਾ ਰਿਹਾ ਹੈ।
ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਵਿਗਿਆਨੀਆਂ ਨੂੰ ਸੁਝਾਅ ਦਿੱਤਾ ਕਿ ਉਹ ਕਿਸਾਨਾਂ ਨੂੰ “ਲੈਬੋਰਟਰੀ” ਬਣਾਉਣ ਦੀ ਥਾਂ, ਉਨ੍ਹਾਂ ਨੂੰ ਨਵੇਂ ਤਰੀਕੇ ਅਤੇ ਸਮੱਸਿਆਵਾਂ ਦੇ ਹੱਲ ਦੱਸਣ। ਉਨ੍ਹਾਂ ਉਦਾਹਰਨ ਵਜੋਂ ਕਿਹਾ ਕਿ ਪਿਛਲੇ ਮਹੀਨੇ ਕਪਾਹ ਨੂੰ ਕੀੜਿਆਂ ਦੀ ਮਾਰ ਪਈ ਸੀ, ਅਤੇ ਯੂਨੀਵਰਸਿਟੀ ਨੇ ਵੀ ਇਹ ਸਵੀਕਾਰਿਆ। ਮਾਨ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਖੇਤੀ ਨੂੰ “ਮਜਬੂਰੀ ਦਾ ਕੰਮ” ਕਰਾਰ ਦਿੱਤਾ ਅਤੇ ਦੱਸਿਆ ਕਿ ਸਰਕਾਰ ਖੇਤੀਬਾੜੀ ਨੂੰ ਸਹਿਯੋਗ ਦੇ ਰਹੀ ਹੈ। ਜਾਪਾਨ ਦੀ ਜਾਇਕਾ ਕੰਪਨੀ ਦੇ ਸਹਿਯੋਗ ਨਾਲ ਬਾਗਬਾਨੀ ਖੇਤਰ ਵਿੱਚ ਉਤਪਾਦਨ 6% ਤੋਂ ਵਧਾ ਕੇ 15% ਕਰਨ ਦੀ ਯੋਜਨਾ ਹੈ।
ਮੁੱਖ ਮੰਤਰੀ ਨੇ ਦੂਸ਼ਣ ਫੈਲਾਉਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਇਜਾਜ਼ਤ ਨਾ ਮਿਲਣ ਦੀ ਵੀ ਗੱਲ ਕੀਤੀ ਅਤੇ ਕਿਸੇ ਵੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਵਿਅਕਤੀ ਜਾਂ ਸੰਗਠਨ ਤੋਂ ਸਾਵਧਾਨ ਰਹਿਣ ਲਈ ਲੋਕਾਂ ਨੂੰ ਅਲਰਟ ਕੀਤਾ।
PAU ਦੇ ਵਾਈਸ ਚਾਂਸਲਰ ਡਾ. ਸਤਵੀਰ ਗੋਸਲ ਨੇ ਕਿਹਾ ਕਿ ਇਹ ਮੇਲਾ ਕਿਸਾਨਾਂ ਲਈ ਲਾਭਦਾਇਕ ਸਾਬਿਤ ਹੋਵੇਗਾ। ਇਸ ਵਾਰੀ ਮੇਲੇ ਵਿੱਚ ਚੌਲਾਂ ਦੀ ਇੱਕ ਨਵੀਂ ਕਿਸਮ ਦੀ ਲਾਂਚਿੰਗ ਕੀਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਉਤਪਾਦਨ ਮਿਲੇਗਾ।
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਅਗਲੇ ਸਮੇਂ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੈਚ ਮੋਹਾਲੀ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿੱਚ ਕਰਵਾਏ ਜਾਣਗੇ, ਜਿਸ ਵਿੱਚ PAU ਦੇ ਮੈਦਾਨ ਨੂੰ ਵੀ ਵਰਤਿਆ ਜਾਵੇਗਾ
