HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

 

IMG

ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ  ਡਿਲੀਵਰ ਕੀਤੀਆਂ ਜਾਂਦੀਆਂ ਸਨ ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies