HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਜਗਰਾਓਂ ‘ਚ ਫਰਨੀਚਰ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤੱਕ ਫੈਲਿਆ ਧੂੰਆਂ

 

IMG

ਜਗਰਾਓਂ ਦੇ ਕੋਠੇ ਖਜੂਰਾਂ ਰੋਡ ‘ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਜਪ ਫਰਨੀਚਰ ਨਾਮਕ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਫੈਕਟਰੀ ਅੰਦਰ ਪਿਆ ਲੱਕੜ ਦਾ ਫਰਨੀਚਰ ਧੂੰ-ਧੂੰ ਕਰਕੇ ਸੜਨ ਲੱਗ ਪਿਆ। ਅੱਗ ਕਾਰਨ ਉੱਠਿਆ ਕਾਲਾ ਧੂੰਆਂ ਤਿੰਨ ਕਿਲੋਮੀਟਰ ਤੱਕ ਦੇ ਇਲਾਕੇ ਵਿੱਚ ਫੈਲ ਗਿਆ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਹਫੜਾ-ਦਫੜੀ ਮਚ ਗਈ।

ਘਟਨਾ ਦੌਰਾਨ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰ ਆਪਣੀ ਜਾਨ ਬਚਾਉਣ ਲਈ ਤੁਰੰਤ ਬਾਹਰ ਨਿਕਲੇ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਭੇਜਿਆ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਅੱਗ ਦੀ ਸੂਚਨਾ ਮਿਲਦਿਆਂ ਹੀ ਜਗਰਾਓਂ, ਰਾਏਕੋਟ ਅਤੇ ਮੁੱਲਾਂਪੁਰ ਦਾਖਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਸ਼ੁਰੂ ਕਰ ਦਿੱਤੇ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਕੋਠੇ ਖਜੂਰਾਂ ਰੋਡ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ। ਡੀਐਸਪੀ ਕੁਲਵੰਤ ਸਿੰਘ ਅਤੇ ਐਸਐਚਓ ਸਿਟੀ ਪਰਮਿੰਦਰ ਸਿੰਘ ਵੀ ਮੌਕੇ ‘ਤੇ ਮੌਜੂਦ ਰਹੇ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਦੇ ਨਜ਼ਰ ਆਏ।

ਫੈਕਟਰੀ ਮਾਲਕ ਸੰਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਫੈਕਟਰੀ ਵਿੱਚ ਮੌਜੂਦ 50 ਤੋਂ 60 ਅੱਗ ਬੁਝਾਉ ਸਿਲੰਡਰਾਂ ਦੀ ਵਰਤੋਂ ਵੀ ਕੀਤੀ ਗਈ, ਪਰ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ‘ਤੇ ਤੁਰੰਤ ਕਾਬੂ ਨਹੀਂ ਪਾਇਆ ਜਾ ਸਕਿਆ।

ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਪੂਰੀ ਮੁਸ਼ਤੈਦੀ ਨਾਲ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਹਾਲਾਤ ਕਾਬੂ ਵਿੱਚ ਹੋਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਇਸ ਵੱਡੇ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies