HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਕੋਟਕਪੂਰਾ ਨੇੜੇ ਵੱਡਾ ਹਾਦਸਾ: LPG ਗੈਸ ਨਾਲ ਭਰਿਆ ਟੈਂਕਰ ਪਲਟਿਆ, ਮੋਟਰਸਾਈਕਲ ਸਵਾਰ ਜ਼ਖ਼ਮੀ

 

IMG

ਕੋਟਕਪੂਰਾ ਦੇ ਬਰਗਾੜੀ ਪਿੰਡ ਨੇੜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਐਲਪੀਜੀ ਗੈਸ ਨਾਲ ਭਰਿਆ ਇੱਕ ਟੈਂਕਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਿਆ। ਹਾਦਸੇ ਦੌਰਾਨ ਸੜਕ ਕਿਨਾਰੇ ਖੜ੍ਹਾ ਇੱਕ ਮੋਟਰਸਾਈਕਲ ਸਵਾਰ ਵੀ ਟੈਂਕਰ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗਨੀਮਤ ਇਹ ਰਹੀ ਕਿ ਟੈਂਕਰ ਵਿੱਚ ਧਮਾਕਾ ਨਹੀਂ ਹੋਇਆ ਅਤੇ ਇੱਕ ਵੱਡਾ ਜਾਨੀ ਨੁਕਸਾਨ ਟਲ ਗਿਆ।

ਮਿਲੀ ਜਾਣਕਾਰੀ ਅਨੁਸਾਰ ਟੈਂਕਰ ਬਠਿੰਡਾ ਤੋਂ ਸ਼੍ਰੀਨਗਰ ਵੱਲ ਐਲਪੀਜੀ ਗੈਸ ਦੀ ਸਪਲਾਈ ਲੈ ਕੇ ਜਾ ਰਿਹਾ ਸੀ। ਹਾਦਸੇ ਦੌਰਾਨ ਟੈਂਕਰ ਪਲਟਣ ਨਾਲ ਕੋਲ ਖੜ੍ਹਾ ਸਪਲੈਂਡਰ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸਨੂੰ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਟੈਂਕਰ ਚਾਲਕ ਮੁਹੰਮਦ ਮੁਜ਼ਮਿਲ ਸੋਹਿਲ, ਜੋ ਕਿ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਹਾਦਸੇ ਵਿੱਚ ਵਾਲ-ਵਾਲ ਬਚ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਕੋਟਕਪੂਰਾ ਫਾਇਰ ਬ੍ਰਿਗੇਡ ਦੀ ਟੀਮ ਦੋ ਗੱਡੀਆਂ ਸਮੇਤ ਮੌਕੇ ‘ਤੇ ਪਹੁੰਚੀ। ਫਾਇਰਮੈਨ ਮਨਦੀਪ ਸਿੰਘ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਟੈਂਕਰ ਦੇ ਆਲੇ-ਦੁਆਲੇ ਫੋਮ ਛਿੜਕਿਆ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅੱਗ ਜਾਂ ਧਮਾਕੇ ਦੇ ਖ਼ਤਰੇ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਕੰਪਨੀ ਦੀ ਤਕਨੀਕੀ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ, ਜੋ ਟੈਂਕਰ ਵਿੱਚ ਮੌਜੂਦ ਗੈਸ ਨੂੰ ਦੂਜੇ ਵਾਹਨ ਵਿੱਚ ਤਬਦੀਲ ਕਰੇਗੀ, ਇਸ ਤੋਂ ਬਾਅਦ ਟੈਂਕਰ ਨੂੰ ਸਿੱਧਾ ਕੀਤਾ ਜਾਵੇਗਾ।

ਦੂਜੇ ਪਾਸੇ ਬਰਗਾੜੀ ਪੁਲਿਸ ਚੌਂਕੀ ਦੇ ਇੰਚਾਰਜ ਗੁਰਮੇਜ ਸਿੰਘ ਸੰਧੂ ਆਪਣੀ ਟੀਮ ਅਤੇ 112 ਐਮਰਜੈਂਸੀ ਸੇਵਾ ਨਾਲ ਤੁਰੰਤ ਮੌਕੇ ‘ਤੇ ਪਹੁੰਚੇ। ਗੈਸ ਨਾਲ ਭਰੇ ਟੈਂਕਰ ਨੂੰ ਦੇਖਦਿਆਂ ਪੁਲਿਸ ਨੇ ਸੁਰੱਖਿਆ ਵਜੋਂ ਨੈਸ਼ਨਲ ਹਾਈਵੇ ‘ਤੇ ਆਵਾਜਾਈ ਨੂੰ ਤੁਰੰਤ ਡਾਇਵਰਟ ਕਰ ਦਿੱਤਾ ਅਤੇ ਲੋਕਾਂ ਨੂੰ ਹਾਦਸਾਗ੍ਰਸਤ ਟੈਂਕਰ ਦੇ ਨੇੜੇ ਜਾਣ ਤੋਂ ਰੋਕ ਦਿੱਤਾ। ਪੁਲਿਸ ਅਤੇ ਰਾਹਤ ਟੀਮਾਂ ਵੱਲੋਂ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਕੇ ਹਾਲਾਤ ‘ਤੇ ਨਜ਼ਰ ਰੱਖੀ ਗਈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies