HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

 

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ, 26 ਜੂਨ ( ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਸ਼ਾਮ ਸਮੇਂ ਰਣਜੀਤ ਐਵੀਨਿਊ ਸਥਿਤ ਪਾਰਟੀਸ਼ਨ ਗਰਾਊਂਡ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਏਡੀਸੀਪੀ ਟਰੈਫਿਕ ਅਮਨਦੀਪ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਵੀ.ਵੀ.ਆਈ.ਪੀ. ਮੂਵਮੈਂਟ ਨੂੰ ਧਿਆਨ ਵਿੱਚ ਰੱਖਦਿਆਂ ਹਰਤੇਜ ਹਸਪਤਾਲ ਤੋਂ ਗੁਮਟਾਲਾ ਰੋਡ ਅਤੇ ਟੀ-ਪੁਆਇੰਟ ਇਨ-ਆਉਟ ਬੇਕਰੀ ਵਾਲੀ ਸੜਕ ਜੋ ਕਿ ਮੁੱਖ ਸਮਾਗਮ ਵਾਲੀ ਥਾਂ `ਤੇ ਜਾਂਦੀ ਹੈ `ਤੇ ਆਮ ਲੋਕਾਂ ਨੂੰ ਬਿਨਾਂ ਲੋੜ ਆਵਾਜਾਈ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਦੋਵਾਂ ਰੂਟਾਂ `ਤੇ ਸਮਾਗਮ ਦੌਰਾਨ ਵਿਸ਼ੇਸ਼ ਟਰੈਫਿਕ ਪ੍ਰਬੰਧ ਰਹਿਣਗੇ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਸਨੀਕ ਰਣਜੀਤ ਐਵੀਨਿਊ ਵੱਲ ਆਉਣ ਲਈ ਰਤਨ ਸਿੰਘ ਚੌਂਕ ਤੋਂ ਹੁੰਦੇ ਹੋਏ ਐੱਮ.ਕੇ. ਹੋਟਲ ਰੋਡ, ਬੈਸਟ ਵੈਸਟਰਨ ਰੋਡ, ਟੀ-ਪੁਆਇੰਟ ਰੂਟ ਅਤੇ ਰਣਜੀਤ ਐਵੀਨਿਊ ਸੀ-ਮਾਰਕੀਟ ਟੀ-ਪੁਆਇੰਟ ਵਾਲੇ ਬਦਲਵੇਂ ਰਸਤੇ ਦੀ ਵਰਤੋਂ ਕਰਨ। ਇਸੇ ਤਰ੍ਹਾਂ ਸ਼ਹਿਰ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਆਈ.ਟੀ.ਆਈ ਤੋਂ ਆਨੰਦ ਪਾਰਕ ਵਾਲੇ ਰੂਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

ਏਡੀਸੀਪੀ ਟਰੈਫਿਕ ਨੇ ਕਿਹਾ ਕਿ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਸ਼ਰਾਰਤੀ ਹਰਕਤ ਜਾਂ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟਰੈਫਿਕ ਪੁਲਿਸ ਨੇ ਸ਼ਹਿਰ ਵਾਸੀਆਂ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਕੀਤੀ ਗਈ ਟਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ, ਨਿਰਧਾਰਤ ਰੂਟਾਂ ਦੀ ਵਰਤੋਂ ਕਰਨ ਅਤੇ ਡਿਊਟੀ `ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਸਹਿਯੋਗ ਕਰਨ, ਤਾਂ ਜੋ ਟਰੈਫਿਕ ਵਿਵਸਥਾ ਸੁਚਾਰੂ ਬਣੀ ਰਹੇ ਅਤੇ ਕਿਸੇ ਨੂੰ ਵੀ ਬੇਲੋੜੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies