HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

  

ਅੰਮ੍ਰਿਤਸਰ, 13 ਜੂਨ  – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਨੌਜਵਾਨ ‘ਤੇ ਕਰੀਬ 7-8 ਰਾਊਂਡ ਫਾਇਰ ਕੀਤੇ, ਹਮਲੇ ‘ਚ ਉਸ ਦੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਮੌਕੇ ‘ਤੇ ਪਹੁੰਚੇ ਅਤੇ ਨੌਜਵਾਨ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਦਮ ਤੋੜ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਉਹ ਵਿਆਹਿਆ ਹੋਇਆ ਸੀ ਅਤੇ ਉਸਦੀ ਪੰਜ ਮਹੀਨੇ ਦੀ ਧੀ ਸੀ। ਡੀਸੀਪੀ ਆਲਮ ਵਿਜੇ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ, ਪੁਲਿਸ ਵੱਖ-ਵੱਖ ਸੁਰਾਗਾਂ ਦੀ ਪੈਰਵੀ ਕਰ ਰਹੀ ਹੈ। ਪੁਲਿਸ ਨੇੜਲੇ ਕੈਮਰਿਆਂ ਤੋਂ ਸੀਸੀਟੀਵੀ ਦੇਖ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies