HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

 

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਗੁਰਦਾਸਪੁਰ, 24 ਜੂਨ (ਵਿਸ਼ਵ ਵਾਰਤਾ-ਹਰਜਿੰਦਰ ਸਿੰਘ ਸੇਖਾ): ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿਸ ‘ਚ ਚਾਰ ਜਣਿਆ ਦੀ ਮੌਤ ਹੋ ਗਈ। ਬੀਤੀ ਦੇਰ ਰਾਤ ਵਾਪਰੀ ਇਸ ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਮਨਜੋਤ ਸਿੰਘ ਵੱਲੋਂ ਆਪਣੀ ਸਕੀ ਚਾਚੀ ਹਰਜੀਤ ਕੌਰ ਅਤੇ ਆਪਣੇ 12 ਸਾਲ ਦੇ ਨਾਬਾਲਗ ਚਚੇਰੇ ਭਰਾ ਹਰੀ ਅੰਮ੍ਰਿਤਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਇਸ ਦੌਰਾਨ ਜਦੋਂ ਮਨਜੋਤ ਦਾ ਦੋਸਤ ਪ੍ਰਗਟ ਸਿੰਘ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸਨੂੰ ਰੋਕਣ ਲਈ ਅੱਗੇ ਆਇਆ ਤਾਂ ਉਸ ਨੇ ਉਸ ਨੂੰ ਵੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਮੈਂਬਰਾਂ ਸਮੇਤ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ ਅਤੇ ਬਟਾਲਾ ਦੇ ਡੀਐਸਪੀ ਸਿਟੀ ਸੁਖਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਲਈ ਪੁਲਿਸ ਕਾਰਵਾਈ ਜਾਰੀ ਹੈ। ਪੁਲਿਸ ਨੇ ਚਾਰ ਲਾਸਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਡੈਡ ਹਾਊਸ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies