HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

 

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ ‘ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂ

ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ);- ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ।

ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ।

ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ – ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ – ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ ਜਲਦ ਪਤਾ ਲਗਾਉਣ ਵਿੱਚ ਮਦਦ ਕਰਨਗੇ।

ਤਕਨਾਲੋਜੀ ਦਾ ਵੇਰਵਾ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਉੱਨਤ ਏਆਈ-ਅਧਾਰਤ ਈਸੀਜੀ ਉਪਕਰਨ ਅਤੇ ਏਆਈ ਸਟੈਥੋਸਕੋਪ ਸਥਾਪਤ ਕੀਤੇ ਜਾਣਗੇ। ਇਸ ਵਿੱਚ ਸਨਫੌਕਸ ਸਪੈਂਡਨ ਈਸੀਜੀ ਉਪਕਰਣ ਸ਼ਾਮਲ ਹੈ ਜੋ ਤੇਜ਼ੀ ਨਾਲ ਦਿਲ ਦੀ ਸਿਹਤ ਜਾਂਚ ਕਰਦਾ ਹੈ ਅਤੇ ਉਨ੍ਹਾਂ ਵਿਅਕਤੀਆਂ ਖਾਸ ਕਰਕੇ ਦਿਲ ਦੀਆਂ ਗੰਭੀਰ ਸਮੱਸਿਆਵਾਂ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਵਿੱਚ ਮਦਦ ਕਰਦਾ ਹੈ, ਜਿਨ੍ਹਾਂ ਨੂੰ ਤੁਰੰਤ ਰੈਫਰਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਏਆਈ-ਅਧਾਰਤ ਡਿਜੀਟਲ ਸਟੈਥੋਸਕੋਪ (ਏਆਈ ਸਟੈਥ) ਦੀ ਵਰਤੋਂ ਬੱਚਿਆਂ ‘ਚ ਦਿਲ ਦੀਆਂ ਸਮੱਸਿਆਵਾਂ ਦੀ ਸਕ੍ਰੀਨਿੰਗ ‘ਚ ਮਦਦ ਕਰੇਗੀ, ਜਿਸ ਨਾਲ ਇਲਾਜ ਦੀ ਲੋੜ ਵਾਲੇ ਬੱਚਿਆਂ ਨੂੰ ਅੱਗੇ ਸਬੰਧਤ ਡਾਕਟਰ ਕੋਲ ਸਮੇਂ ਸਿਰ ਰੈਫਰ ਕੀਤਾ ਜਾ ਸਕੇਗਾ।

ਇਨ੍ਹਾਂ ਏ.ਆਈ.-ਅਧਾਰਤ ਉਪਕਰਨਾਂ ਬਾਰੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜੋ ਨਵੀਨ ਤਕਨਾਲੋਜੀ ਨੂੰ ਨਿਯਮਤ ਸੇਵਾ ਪ੍ਰਣਆਲੀ ਵਿੱਚ ਸਹਿਜ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਏਕੀਕ੍ਰਿਤ ਕਰਨਾ ਯਕੀਨੀ ਬਣਾਏਗਾ। ਇਹ ਭਾਈਵਾਲੀ ਭਵਿੱਚ ‘ਚ ਪੰਜਾਬ ਦੇ ਸਮੁੱਚੇ ਸਿਹਤ ਢਾਂਚੇ ਵਿੱਚ ਏਆਈ-ਅਧਾਰਤ ਤਕਨਾਲੋਜੀਆਂ ਨੂੰ ਅਪਣਾਉਣ ਬਾਰੇ ਇੰਪਲੀਮੈਂਟੇਸ਼ਨ ਲਰਨਿੰਗ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗੀ।

ਇਸ ਪ੍ਰੋਜੈਕਟ ਦੇ ਪ੍ਰਭਾਵ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਏ.ਆਈ. ਤਕਨਾਲੋਜੀ ਅਧਾਰਤ ਉਪਕਰਨਾਂ ਨੂੰ ਸਥਾਪਤ ਕਰਨ ਦਾ ਅਰਥ ਹੈ ਕਿ ਹੁਣ ਸਾਡੇ ਲੋਕਾਂ ਲਈ ਤੇਜ਼ੀ ਨਾਲ ਵਧੇਰੇ ਸਟੀਕ ਹੈਲਥ ਸਕ੍ਰੀਨਿੰਗ ਦੀ ਸੁਵਿਧਾ ਉਪਲੱਬਧ ਹੋਵੇਗੀ, ਜੋ ਦਿਲ ਦੀਆਂ ਗੰਭੀਰ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਦੇ ਯੋਗ ਹੋਵੇਗੀ। ਇਹ ਪਹਿਲਕਦਮੀ ਸਿਰਫ਼ ਉੱਨਤ ਉਪਕਰਨ ਸਥਾਪਤ ਕਰਨ ਬਾਰੇ ਨਹੀਂ ਹੈ; ਸਗੋਂ ਇਹ ਫਰੰਟਲਾਈਨ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ, ਰੈਫਰਲ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਅਤੇ ਰਾਜ ਭਰ ਵਿੱਚ ਭਵਿੱਖ ਲਈ ਤੱਥ-ਅਧਾਰਤ ਪ੍ਰਮਾਣ ਪੈਦਾ ਕਰਨ ਬਾਰੇ ਹੈ।

ਤਕਨੀਕੀ ਤੌਰ ‘ਤੇ ਪੂਰੀ ਤਰ੍ਹਾਂ ਸਮਰੱਥ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਕਨਾਲੋਜੀ ਸਾਡੀ ਸਿਹਤ ਸੰਭਾਲ ਦੇ ਢੰਗ-ਤਰੀਕਿਆਂ ਨੂੰ ਬਦਲ ਰਹੀ ਹੈ ਅਤੇ ਪੰਜਾਬ ਇਸ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies