HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਮੇਂ ਸੇਸ਼ੇਲਸ ਦੌਰੇ ‘ਤੇ ਹਨ। ਸੇਸ਼ੇਲਸ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੂੰ ਵਾਤਾਵਰਣ ਦੀ ਸੰਭਾਲ ਅਤੇ ਸਸਟੇਨੇਬਲ ਡਿਵੈਲਪਮੈਂਟਵਿੱਚ ਅਗਵਾਈ ਲਈ ਸੇਸ਼ੇਲਸ ਦੇ ਸਭ ਤੋਂ ਵੱਡੇ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਸਸਟੇਨੇਬਲ ਗ੍ਰੋਥ ਅਤੇ ਪੀਐਮ ਮੋਦੀ ਦੇ ਗ੍ਰੀਨ ਵਿਜ਼ਨ ਲਈ ਉਨ੍ਹਾਂ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦਿੰਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸਨਮਾਨਿਤ ਕੀਤੇ ਜਾਣ ‘ਤੇ ਸੇਸ਼ੇਲਸ ਦੀ ਜਨਤਾ, ਸਰਕਾਰ ਅਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦਾ ਧੰਨਵਾਦ ਪ੍ਰਗਟਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਮਿਲ ਕੇ ਹਿੰਦ ਮਹਾਸਾਗਰ ਨੂੰ ਮੌਕਿਆਂ ਦਾ ਮਹਾਸਾਗਰ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸੇਸ਼ੇਲਸ ਵਿੱਚ ‘ਗਾਰਡ ਆਫ਼ ਆਨਰ’ ਵੀ ਦਿੱਤਾ ਜਾ ਚੁੱਕਾ ਹੈ।

ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਹੋਏ ਕਈ ਸਮਝੌਤਿਆਂ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ, “ਮੇਰੀ ਸੇਸ਼ੇਲਸ ਯਾਤਰਾ ਦਾ ਸੰਦੇਸ਼ ਸਪੱਸ਼ਟ ਹੈ- ਭਾਰਤ ਅਜਿਹੇ ਹਿੰਦ ਮਹਾਸਾਗਰ ਦੀ ਕਲਪਨਾ ਕਰਦਾ ਹੈ, ਜਿੱਥੇ ਸਮੁੰਦਰੀ ਸੁਰੱਖਿਆ ਦੇ ਨਾਲ-ਨਾਲ ਆਰਥਿਕ ਖੁਸ਼ਹਾਲੀ ਵੀ ਵਧੇ। ਜਿੱਥੇ ਸਾਡੀ ਭਾਈਵਾਲੀ ਆਕਾਰ ‘ਤੇ ਨਹੀਂ, ਸਗੋਂ ਆਪਸੀ ਸਤਿਕਾਰ ਅਤੇ ਵਿਸ਼ਵਾਸ ‘ਤੇ ਅਧਾਰਤ ਹੋਵੇ। ਅਤੇ ਜਿੱਥੇ ਅਸੀਂ ਹਰ ਦੇਸ਼ ਦੇ ਆਸ-ਪਾਸ ਨਹੀਂ, ਸਗੋਂ ਨਾਲ ਨਾਲ ਚੱਲੀਏ

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies