HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

 

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਰਵਨੀਤ‌ ਸਿੰਘ ਬਿੱਟੂ ਅੱਜ ਐਸ ਸੀ ਭਾਈਚਾਰੇ ਖਿਲਾਫ ਵਰਤੀ ਗਈ ਗਲਤ ਸ਼ਬਦਾਵਲੀ ਮਾਮਲੇ ‘ਚ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਏ। ਰਵਨੀਤ‌ ਬਿੱਟੂ ਨੇ ਆਪਣੇ ਵਕੀਲਾਂ ਰਾਹੀਂ ਆਪਣਾ ਪੱਖ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ, “ਉਨ੍ਹਾਂ ਦੇ ਸ਼ਬਦ ਕਾਨੂੰਨੀ ਤੌਰ ‘ਤੇ 100% ਗਲਤ ਸਨ। ਮੈਂ ਉਨ੍ਹਾਂ ਲਈ ਪਹਿਲਾਂ ਹੀ ਮੁਆਫੀ ਮੰਗ ਲਈ ਸੀ। ਮੈਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀ ਵੀਡੀਓ ਨੂੰ ਡਿਲੀਟ ਕਰ ਦਿੱਤਾ ਹੈ।”

ਜਦੋਂ ਬਿੱਟੂ ਕਮਿਸ਼ਨ ਅੱਗੇ ਪੇਸ਼ ਹੋਏ ਤਾਂ ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਨੇ ਰਾਜ ਮੰਤਰੀ ਨੂੰ ਧਾਰਮਿਕ ਸਜ਼ਾ ਦਿੰਦਿਆਂ ਚਾਰ ਵੱਖ ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦੇ ਨਿਰਦੇਸ਼ ਦਿੱਤੇ ਹਨ। ਐਸਸੀ ਕਮਿਸ਼ਨ ਨੇ ਇਹ ਕਾਰਵਾਈ ਪੁਲਿਸ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਸੰਬੰਧ ਵਿੱਚ ਕੀਤੀ ਗਈ ਹੈ। ਐਸ. ਸੀ. ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਵਨੀਤ ਸਿੰਘ ਬਿੱਟੂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਫਿਲੌਰ ਸਥਿਤ ਡੇਰਾ ਬ੍ਰਹਮਦਾਸ, ਰਾਮਤੀਰਥ (ਅੰਮ੍ਰਿਤਸਰ) ਵਿਖੇ ਭਗਵਾਨ ਵਾਲਮੀਕਿ ਜੀ ਦੇ ਡੇਰੇ ਅਤੇ ਡੇਰਾ ਬੱਲਾਂ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ।

ਇਸ ਤੋਂ ਪਹਿਲਾਂ ਰਵਨੀਤ ਸਿੰਘ ਬਿੱਟੂ ਨੂੰ ਕਮਿਸ਼ਨ ਨੇ ਦੋ ਵਾਰ ਤਲਬ ਕੀਤਾ ਸੀ, ਪਰ ਉਹ ਦੋਵੇਂ ਵਾਰ ਹੀ ਪੇਸ਼ ਨਹੀਂ ਹੋਏ ਸਨ। ਪਹਿਲੀ ਵਾਰ 4 ਜੂਨ, 2026 ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਹਾਲਾਂਕਿ, ਨਿੱਜੀ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੇ। ਇਸ ਤੋਂ ਬਾਅਦ, ਕਮਿਸ਼ਨ ਨੇ ਉਨ੍ਹਾਂ ਨੂੰ 15 ਜੂਨ, 2026 ਨੂੰ ਦੁਬਾਰਾ ਤਲਬ ਕੀਤਾ ਸੀ, ਉਸ ਉਸ ਦਿਨ ਵੀ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਉਹ ਅੱਜ 24 ਜੂਨ ਨੂੰ ਕਮਿਸ਼ਨ ਅੱਗੇ ਪੇਸ਼ ਹੋਏ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies