HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਜਲੰਧਰ 'ਚ ਮਸ਼ਹੂਰ CA ਅਮਿਤ ਅਰੋੜਾ ਦੇ ਘਰ ਅਤੇ ਦਫ਼ਤਰ 'ਤੇ ED ਦਾ ਛਾਪਾ; ਮਾਨਸਾ 'ਚ NIA ਦੀ ਰੇਡ

IMG

ਪੰਜਾਬ ਵਿੱਚ ਅੱਜ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪ੍ਰਵਰਤਨ ਨਿਰਦੇਸ਼ਾਲਿਆ (ED) ਦੀਆਂ ਟੀਮਾਂ ਵੱਲੋਂ ਜਲੰਧਰ ਦੇ ਨਿਊ ਜਵਾਹਰ ਨਗਰ ਸਥਿਤ ਇੱਕ ਮਸ਼ਹੂਰ ਚਾਰਟਰਡ ਅਕਾਊਂਟੈਂਟ (CA) ਅਮਿਤ ਅਰੋੜਾ ਦੇ ਘਰ ਅਤੇ ਚੁਨਮੁਨ ਮਾਲ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਸੂਤਰਾਂ ਮੁਤਾਬਕ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। ED ਦੀ ਟੀਮ ਨੇ ਸਵੇਰੇ ਹੀ ਮੌਕੇ 'ਤੇ ਪਹੁੰਚ ਕੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।


ਇਸ ਦੇ ਨਾਲ ਹੀ ਸੂਚਨਾ ਮਿਲੀ ਹੈ ਕਿ ਜਲੰਧਰ ਦੇ ਦੋ ਸਿਆਸੀ ਆਗੂਆਂ ਦੇ ਘਰਾਂ 'ਤੇ ਵੀ ED ਦੀਆਂ ਟੀਮਾਂ ਪਹੁੰਚੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ED ਵੱਲੋਂ ਜਲੰਧਰ ਵਿੱਚ ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਪੰਜਾਬ ਤੋਂ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਇਸ ਪੂਰੀ ਕਾਰਵਾਈ ਨੂੰ ਬੇਹੱਦ ਗੁਪਤ ਰੱਖਿਆ ਗਿਆ ਹੈ ਅਤੇ ਪੁਲਿਸ ਜਾਂ ED ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਂਝਾ ਨਹੀਂ ਕੀਤਾ ਗਿਆ। ਇਸ ਅਚਨਚੇਤ ਕਾਰਵਾਈ ਕਾਰਨ ਵਪਾਰੀ ਵਰਗ ਵਿੱਚ ਸਹਿਮ ਦਾ ਮਾਹੌਲ ਹੈ।


ਇਸ ਕਾਰਵਾਈ 'ਤੇ ਸਿਆਸਤ ਵੀ ਗਰਮਾ ਗਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕੇਂਦਰ ਸਰਕਾਰ ਅਤੇ ED 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਲਿਖਿਆ:


"ED ਪਾਰਟੀ ਅੱਜ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਰੇਡ ਕਰ ਰਹੀ ਹੈ ਅਤੇ ਛੋਟੇ-ਛੋਟੇ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਅਸੀਂ ਸਾਰੇ ਮਿਲ ਕੇ ਇਸ ਦਾ ਮੁਕਾਬਲਾ ਕਰਾਂਗੇ।"


ਦੂਜੇ ਪਾਸੇ, ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਵੀ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। NIA ਦੀ ਟੀਮ ਨੇ ਇੱਥੇ ਇੱਕ ਨੌਜਵਾਨ ਦੇ ਟਿਕਾਣੇ 'ਤੇ ਛਾਪਾ ਮਾਰ ਕੇ ਉਸ ਨੂੰ ਘੇਰ ਲਿਆ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਉਕਤ ਨੌਜਵਾਨ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ। ਫਿਲਹਾਲ ਏਜੰਸੀ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਪੁੱਛਗਿੱਛ ਅਤੇ ਜਾਂਚ ਕੀਤੀ ਜਾ ਰਹੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies