HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

 

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਸ੍ਰੀ ਗੋਇੰਦਵਾਲ ਸਾਹਿਬ, 21 ਜੂਨ 2026: ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਪ੍ਰੋਤਸ਼ਾਹਿਤ ਕਰਨ ਦੇ ਟੀਚੇ ਨਾਲ ਜ਼ਿਲ੍ਹਾ ਤਰਨਤਾਰਨ ਵਿਖੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਸਣੇ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗੁਵਾਈ ਹੇਠ ਵੱਖੋ ਵੱਖ ਯੋਗ ਆਸਨ ਕਰਵਾਏ ਗਏ।

ਇਸ ਪ੍ਰੋਗਰਾਮ ਵਿੱਚ ਜੇਲ੍ਹ ਸੁਪਰੀਟੇਂਡੈਂਟ ਮਨਜੀਤ ਸਿੰਘ ਟਿਵਾਣਾ (ਪੀਪੀਐੱਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਇਹ ਇੱਕ ਚੰਗਾ ਉਪਰਾਲਾ ਹੈ ਤੇ ਯੋਗ ਸਾਡੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈਆਈਐੱਸ) ਨੇ ਕਿਹਾ ਕਿ ਹਰ ਵਿਅਕਤੀ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕੀਤੀ ਗਈ ਸ਼ੁਰੂਆਤ ਨੂੰ ਸਫਲਤਾਪੂਰਵਕ ਅੱਗੇ ਤੋਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਜੀ ਸਕਣ।

ਇਸ ਤੋਂ ਇਲਾਵਾ ਜੇਲ੍ਹ ਦੇ ਡਿਪਟੀ ਸੁਪਰੀਟੇਂਡੈਂਟ ਜਤਿੰਦਰ ਪਾਲ ਸਿੰਘ (ਪੀਪੀਐੱਸ) ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜੇ ਲੋਕ ਬਿਮਾਰੀਆਂ ਤੋਂ ਬੱਚ ਕੇ ਰਹਿਣਾ ਚਾਹੁੰਦੇ ਨੇ, ਤਾਂ ਉਨ੍ਹਾਂ ਨੂੰ ਯੋਗ ਦਾ ਸਹਾਰਾ ਲੈਣਾ ਚਾਹੀਦਾ ਹੈ। ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਕੌਮਾਂਤਰੀ ਪੱਧਰ ਉੱਤੇ ਯੋਗ ਦੀ ਪ੍ਰਸਿੱਧੀ ਨੂੰ ਹੁਲਾਰਾ ਦਿੱਤਾ ਹੈ। ਉਹਨਾਂ ਕਿਹਾ ਕਿ ਜੇਲ੍ਹ ਵਿੱਚ ਬੰਦੀਆਂ ਵੱਲੋਂ ਵਿਖਾਏ ਗਏ ਅਨੁਸ਼ਾਸਨ ਦੇ ਜ਼ਰੀਏ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਂਦਿਆਂ ਯੋਗ ਦੇ ਜ਼ਰੀਏ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰੀਟੇਂਡੈਂਟ ਗੁਰਜੰਟ ਸਿੰਘ ਵੀ ਖਾਸ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਜੇਲ੍ਹ ਵਿੱਚ ਚਿੱਤਰ ਕਲਾ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਚਿੱਤਰਕਲਾ ਮੁਕਾਬਲੇ ਵਿੱਚ ਅਭਿਸ਼ੇਕ ਸਿੰਘ ਨੇ ਪਹਿਲਾ, ਰਾਜੇਸ਼ ਨੇ ਦੂਜਾ, ਜਸਵੰਤ ਸਿੰਘ ਸੋਹਲ ਨੇ ਤੀਜਾ ਤੇ ਸਿਮਰਨਜੀਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ।

ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕਲਾਕਾਰਾਂ ਵੱਲੋਂ NCC ਦੀ 1 ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ ਯੋਗ ਦਿਹਾੜੇ ਉੱਤੇ ਕਰਵਾਏ ਗਏ ਪ੍ਰੋਗਰਾਮ ਵਿੱਚ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ।

ਬਹਿਰਹਾਲ ਕੌਮਾਂਤਰੀ ਯੋਗ ਦਿਵਸ ਨੂੰ ਹਰ ਸਾਲ ਮਨਾਉਣ ਦੇ ਹਿੱਸੇ ਵਜੋਂ ਲੱਖਾਂ ਲੋਕਾਂ ਨੂੰ ਯੋਗ ਪ੍ਰਤੀ ਜਾਣੂ ਕਰਵਾਇਆ ਜਾਂਦਾ ਹੈ। ਇਸੇ ਲੜੀ ਦੇ ਤਹਿਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਯੋਗਾ ਸੈਸ਼ਨ ਸਫਲ ਹੋ ਨਿਬੜਿਆ, ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies