HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

 

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

– ਆਸ਼ੀਸ਼ ਨੇਗੀ ਨਾਮਕ ਇੱਕ ਵਿਅਕਤੀ ਨੇ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਦਿੱਤੀ ਧਮਕੀ

ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਸ ਸਿੱਖ ਕੌਮ ਦੀਆਂ ਸ਼ਹਾਦਤਾਂ ਦੇ ਸਦਕਾ ਅੱਜ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਉਹ ਉਨ੍ਹਾਂ ਨੂੰ ਖੁੱਲ੍ਹੇਆਮ ਲਲਕਾਰੇ ਮਾਰ ਰਿਹਾ ਹੈ, ਜਿਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ। ਉਨ੍ਹਾਂ ਕਿਹਾ ਕਿ ਨੇਗੀ ਦੇ ਪ੍ਰਗਟਾਵੇ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਸ਼ਰਾਰਤੀ ਲੋਕਾਂ ਦੇ ਮਨਾਂ ਅੰਦਰ ਕਿਤਨੀ ਗਹਿਰੀ ਸਿੱਖ ਵਿਰੋਧੀ ਨਫ਼ਰਤ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਉੱਤੇ ਜਾਣ ਲੱਗਿਆਂ ਕਿਸੇ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਤਰਾਖੰਡ ਅੰਦਰ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖਾਂ ਦੇ ਕਕਾਰ ਪਹਿਨਣ ਦੇ ਅਧਿਕਾਰ ਉੱਤੇ ਵਾਰ-ਵਾਰ ਸਵਾਲ ਚੁੱਕੇ ਜਾ ਰਹੇ ਹਨ ਇਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਤੇ ਪੰਜਾਬੀ ਉਤਰਾਖੰਡ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਬਾਣੇ ਦੇ ਕਾਰਨ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਘਟਨਾਵਾਂ ਨੂੰ ਦੋਵਾਂ ਭਾਈਚਾਰਿਆਂ ਵਿਚਕਾਰ ਫਿਰਕੂ ਚਿੰਤਾ ਦੀ ਰੰਗਤ ਦਿੱਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜੇਕਰ ਇਸ ਵਰਤਾਰੇ ਨੂੰ ਨਾ ਠੱਲ੍ਹਿਆ ਗਿਆ ਤਾਂ ਸਿੱਖਾਂ ਨੂੰ ਉਤਰਾਖੰਡ ਯਾਤਰਾ ਸਬੰਧੀ ਮਜ਼ਬੂਰਨ ਸਖ਼ਤ ਫ਼ੈਸਲਾ ਲੈਣਾ ਪਵੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ਼ੀਸ਼ ਨੇਗੀ ਵੱਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies