HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ, 2 ਜੁਲਾਈ 2026 (ਵਿਸ਼ਵ ਵਾਰਤਾ): ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਡੀ ਤਬਦੀਲੀ ਕਰਦੇ ਹੋਏ ਸਟੂਡੈਂਟ ਵੀਜ਼ਾ ਫੀਸ ਵਿੱਚ 25% ਦਾ ਵਾਧਾ ਕਰ ਦਿੱਤਾ ਹੈ।

1 ਜੁਲਾਈ 2026 ਤੋਂ ਲਾਗੂ ਹੋਏ ਇਸ ਫੈਸਲੇ ਤੋਂ ਬਾਅਦ ਹੁਣ ਵੀਜ਼ਾ ਅਪਲਾਈ ਕਰਨ ਦੀ ਲਾਗਤ ਵਧ ਕੇ ਲਗਭਗ 2,500 ਆਸਟ੍ਰੇਲੀਅਨ ਡਾਲਰ (ਕਰੀਬ ₹1.64 ਲੱਖ) ਹੋ ਗਈ ਹੈ। ਇਸ ਵਾਧੇ ਦਾ ਸਭ ਤੋਂ ਵੱਧ ਅਸਰ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬ ਤੋਂ ਜਾਣ ਵਾਲੇ ਸਟੂਡੈਂਟਸ ‘ਤੇ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਆਸਟ੍ਰੇਲੀਆ ਨੇ ਇਹ ਫੈਸਲਾ ਦੇਸ਼ ਦੀ ਆਰਥਿਕਤਾ ਵਿੱਚ ਨੌਕਰੀਆਂ ਦੇ ਸੰਕਟ ਨਾਲ ਨਜਿੱਠਣ ਲਈ ਲਿਆ ਹੈ। ਆਸਟ੍ਰੇਲੀਆ ਨੇ ਨਾਨ-ਰਿਫੰਡੇਬਲ (ਨਾ-ਵਾਪਸੀਯੋਗ) ਵੀਜ਼ਾ ਬਿਨੈ-ਪੱਤਰ ਫੀਸ ਵੀ ਵਧਾ ਕੇ 750 ਆਸਟ੍ਰੇਲੀਆਈ ਡਾਲਰ (ਲਗਭਗ 3.77 ਲੱਖ ਰੁਪਏ) ਕਰ ਦਿੱਤੀ ਹੈ। ਕੁਝ ਹੀ ਮਹੀਨਿਆਂ ਵਿੱਚ ਇਸ ਨੂੰ ਹੋਰ ਵਧਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।”

ਦੱਸ ਦਈਏ ਕਿ ਪਹਿਲਾਂ ਸਟੂਡੈਂਟ ਵੀਜ਼ਾ (ਸਬਕਲਾਸ 500) ਲਈ ਐਪਲੀਕੇਸ਼ਨ ਫੀਸ 2,000 ਆਸਟ੍ਰੇਲੀਆਈ ਡਾਲਰ ਸੀ, ਜਿਸ ਨੂੰ ਹੁਣ ਵਧਾ ਕੇ 2,500 ਡਾਲਰ ਕਰ ਦਿੱਤਾ ਗਿਆ ਹੈ। ਬਾਇਓਮੈਟ੍ਰਿਕ ਅਤੇ ਹੋਰ ਪ੍ਰੋਸੈਸਿੰਗ ਫੀਸਾਂ ਜੋੜਨ ਤੋਂ ਬਾਅਦ ਕੁੱਲ ਖਰਚਾ ਲਗਭਗ ₹1.70 ਲੱਖ ਤੱਕ ਪਹੁੰਚ ਸਕਦਾ ਹੈ। ਆਸਟ੍ਰੇਲੀਆ ਵਿੱਚ ਉੱਚ ਸਿੱਖਿਆ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਪਹਿਲਾਂ ਹੀ ਉਤਾਰ-ਚੜ੍ਹਾਅ ਦੇਖਿਆ ਜਾ ਰਿਹਾ ਹੈ।

ਨਵੀਂ ਫੀਸ ਵਾਧੇ ਤੋਂ ਬਾਅਦ ਕੁੱਲ ਖਰਚਾ ਵਧਣ ਨਾਲ ਵਿਦਿਆਰਥੀਆਂ ‘ਤੇ ਆਰਥਿਕ ਬੋਝ ਹੋਰ ਵਧ ਜਾਵੇਗਾ। ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਵਿਦਿਆਰਥੀਆਂ ‘ਤੇ ਇਸ ਦਾ ਜ਼ਿਆਦਾ ਅਸਰ ਪੈਣ ਦੀ ਸੰਭਾਵਨਾ ਹੈ, ਕਿਉਂਕਿ ਵਿਦੇਸ਼ੀ ਸਿੱਖਿਆ ਲਈ ਇੱਥੋਂ ਵੱਡੀ ਗਿਣਤੀ ਵਿੱਚ ਅਪਲਾਈ ਕੀਤਾ ਜਾਂਦਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies