HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆ ਤਾਰੀਖਾਂ ਦਾ ਹੋਇਆ ਐਲਾਨ

 

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆ ਤਾਰੀਖਾਂ ਦਾ ਹੋਇਆ ਐਲਾਨ

– ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

ਭੋਜਨ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

ਚੰਡੀਗੜ੍ਹ, 21 ਜੁਲਾਈ 2026 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ । ਜਿਸ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੀ ਕੈਬਨਿਟ ਮੀਟਿੰਗ ਤੋਂ ਬਾਅਦ ਸੀ.ਐੱਮ. ਭਗਵੰਤ ਮਾਨ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਵੇਰਵੇ ਸਾਂਝੇ ਕੀਤੇ।

ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਇਸ ਵਿੱਚ ਅਨੇਕਾਂ ਆਰਡੀਨੈਂਸ ਆਉਣਗੇ। ਲੋੜ ਪੈਣ ‘ਤੇ ਸੈਸ਼ਨ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਸੀ.ਐੱਮ. ਨੇ ਦੱਸਿਆ ਕਿ 10 ਲੱਖ ਨਵੇਂ ਰਾਸ਼ਨ ਕਾਰਡ ਬਣ ਰਹੇ ਹਨ। ਜੇਕਰ ਕਿਸੇ ਨੇ ਆਪਣਾ ਨਾਂ ਜੁੜਵਾਉਣਾ ਹੈ, ਤਾਂ ਉਹ ਕਰਵਾ ਸਕਦਾ ਹੈ। ਇਹ ਉਹ ਕਾਰਡ ਹੋਣਗੇ ਜਿਨ੍ਹਾਂ ਵਿੱਚ ਪ੍ਰਤੀ ਵਿਅਕਤੀ 5 ਕਿੱਲੋ ਕਣਕ ਮਿਲਦੀ ਹੈ।

ਉਨ੍ਹਾਂ ਕਿਹਾ ਕਿ ” ‘ਮੇਰੀ ਰਸੋਈ ਯੋਜਨਾ’ ਤਹਿਤ ਸਰ੍ਹੋਂ ਦਾ ਤੇਲ, ਹਲਦੀ ਅਤੇ ਨਮਕ ਵੱਖਰੇ ਤੌਰ ‘ਤੇ ਮਿਲਣਾ ਜਾਰੀ ਰਹੇਗਾ। 40 ਲੱਖ ਪਰਿਵਾਰਾਂ ਵਿੱਚੋਂ 32 ਲੱਖ ਪਰਿਵਾਰ ‘ਮੇਰੀ ਰਸੋਈ ਯੋਜਨਾ’ ਵਿੱਚ ਸ਼ਾਮਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ 8 ਲੱਖ ਇਸੇ ਮਹੀਨੇ ਸ਼ਾਮਲ ਹੋ ਜਾਣਗੇ। ਤੁਸੀਂ ਇੱਕ ਵੈੱਬਸਾਈਟ ‘ਤੇ ਜਾ ਕੇ ਖ਼ੁਦ ਨੂੰ ਰਜਿਸਟਰ ਵੀ ਕਰ ਸਕਦੇ ਹੋ, ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਹੀਂ ਚੱਲੇਗੀ।”

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies