HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

 

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ
– 15 ਦੀ ਮੌਤ

ਵੀਅਤਨਾਮ, 11 ਜੁਲਾਈ 2026 (ਵਿਸ਼ਵ ਵਾਰਤਾ): ਵੀਅਤਨਾਮ ਦੇ ਫੂ ਕਵੋਕ ਟਾਪੂ ਦੇ ਨੇੜੇ ਇਕ ਕਿਸ਼ਤੀ ਪਲਟ ਗਈ। ਹਾਦਸੇ ਵਿੱਚ 15 ਭਾਰਤੀਆਂ ਦੀ ਮੌਤ ਹੋ ਗਈ। ਕਿਸ਼ਤੀ ‘ਤੇ ਕੁੱਲ 36 ਲੋਕ ਸਵਾਰ ਸਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ, ਇਨ੍ਹਾਂ ਵਿੱਚੋਂ 32 ਭਾਰਤੀ ਸਨ। ਦੱਸਿਆ ਜਾ ਰਿਹਾ ਹੈ ਕਿ 21 ਲੋਕਾਂ ਨੂੰ ਬਚਾ ਲਿਆ ਗਿਆ ਹੈ। ਲਾਪਤਾ ਸੈਲਾਨੀਆਂ ਦੀ ਭਾਲ ਕੀਤੀ ਜਾ ਰਹੀ ਹੈ। ਸਥਾਨਕ ਮੀਡੀਆ ਮੁਤਾਬਕ ਇਹ ਹਾਦਸਾ ਸਵੇਰੇ 10:30 ਵਜੇ ਵਾਪਰਿਆ।

ਭਾਰਤੀ ਦੂਤਾਵਾਸ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ, “ਇੱਕ ਦੁਖਦਾਈ ਘਟਨਾ ਵਿੱਚ, ਕਈ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਵੀਅਤਨਾਮ ਵਿੱਚ ਫੂ ਕਵੋਕ ਆਈਲੈਂਡ ਦੇ ਨੇੜੇ ਪਲਟ ਗਈ ਹੈ।” ਦੂਤਾਵਾਸ ਵੱਲੋਂ ਕਿਹਾ ਗਿਆ ਕਿ ਜਾਣਕਾਰੀ ਅਤੇ ਮਦਦ ਦੇਣ ਲਈ ਹੋ ਚੀ ਮਿਨ੍ਹ ਸਿਟੀ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਤੇ ਹਨੋਈ ਵਿੱਚ ਦੂਤਾਵਾਸ ਵਿੱਚ ਕੰਟਰੋਲ ਰੂਮ ਬਣਾਏ ਗਏ ਹਨ।”

ਇੰਡੀਅਨ ਐਂਬੇਸੀ ਨੇ ਦੱਸਿਆ ਕਿ ਘਟਨਾ ਦੀ ਸਹੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਕੰਟਰੋਲ ਰੂਮ ਬਣਾਇਆ ਗਿਆ ਹੈ। ਇਸ ਨਾਲ ਸੰਪਰਕ ਕਰਨ ਲਈ ਹੈਲਪਲਾਈਨ ਨੰਬਰ +84 36 281 7930, +84 91 552 37 14 ਅਤੇ +84 33 452 0414 ਜਾਰੀ ਕੀਤੇ ਗਏ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies