HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

 

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

– ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਵਿੱਚ ਰੇਲ ਰਾਜ ਮੰਤਰੀ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਤੋਂ ਲੈ ਕੇ ਮੋਦੀ ਸਰਕਾਰ ਦੇ ਸੰਭਾਵੀ ਕੈਬਨਿਟ ਫੇਰਬਦਲ ਤੱਕ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਦੱਸ ਦਈਏ ਕਿ ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਵਿੱਚ ਪੰਜਾਬ ਤੋਂ ਭਾਜਪਾ ਦੇ ਇਕਲੌਤੇ ਰਾਜ ਮੰਤਰੀ ਸਨ, ਉਨ੍ਹਾਂ ਨੂੰ ਰੇਲ ਰਾਜ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਵਿਭਾਗ ਦਿੱਤਾ ਗਿਆ ਸੀ। ਅਸਤੀਫੇ ਨੂੰ ਲੈ ਕੇ ਸਾਂਝੇ ਕੀਤੇ ਟਵੀਟ ‘ਚ ਰਵਨੀਤ ਬਿੱਟੂ ਨੇ ਲਿਖਿਆ ਕਿ “ਮੈਂ ਭਾਰਤ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਮਾਨਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਭਾਰਤ ਦੇ ਲੋਕ, ਖਾਸ ਕਰਕੇ ਮੇਰੇ ਪਿਆਰੇ ਪੰਜਾਬੀਆਂ ਦੀ ਸੇਵਾ ਕਰਨਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਰਹੀ ਹੈ। ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੇਵਾ, ਰਾਸ਼ਟਰਵਾਦ ਦੇ ਆਦਰਸ਼ਾਂ ਅਤੇ ‘ਵਿਕਸਿਤ ਭਾਰਤ’ ਦੇ ਸੰਕਲਪ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਾਂ। ​ਮੇਰੀ ਜਨਤਕ ਸੇਵਾ ਦੀ ਇਹ ਯਾਤਰਾ ਨਵੇਂ ਸਮਰਪਣ ਨਾਲ ਜਾਰੀ ਰਹੇਗੀ।”

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies