HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Canada ‘ਚ ਪੰਜਾਬਣ ਕੁੜੀ ਦਾ ਬੇਰਹਿਮੀ ਨਾਲ ਕਤਲ

 

Canada ‘ਚ ਪੰਜਾਬਣ ਕੁੜੀ ਦਾ ਬੇਰਹਿਮੀ ਨਾਲ ਕਤਲ

– ਪੁਲਿਸ ਨੇ ਕੁੜੀ ਦੇ ਲਿਵ-ਇਨ ਸਾਥੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ ਸ਼ਹਿਰ ਤੋਂ ਪੰਜਾਬੀ ਭਾਈਚਾਰੇ ਲਈ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ 23 ਸਾਲਾ ਪੰਜਾਬਣ ਕੁੜੀ ਦਾ ਕਥਿਤ ਤੌਰ ‘ਤੇ ਉਸ ਦੇ ਲਿਵ-ਇਨ ਸਾਥੀ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਕੌਰ (23) ਵਜੋਂ ਹੋਈ ਹੈ। ਉਹ ਸਮਰਾਲਾ, ਲੁਧਿਆਣਾ ਦੀ ਰਹਿਣ ਵਾਲੀ ਸੀ। ਦਮਨਪ੍ਰੀਤ ਕੌਰ ਐਡਮਿੰਟਨ ਵਿੱਚ ਰਹਿੰਦੀ ਸੀ। ਜਾਣਕਾਰੀ ਅਨੁਸਾਰ, ਦਮਨਪ੍ਰੀਤ ਕਰੀਬ ਪੰਜ ਸਾਲ ਪਹਿਲਾਂ ਕਰਜ਼ਾ ਲੈ ਕੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਐਡਮਿੰਟਨ ਵਿੱਚ ਨੌਕਰੀ ਕਰ ਰਹੀ ਸੀ। ਪੜ੍ਹਾਈ ਦੌਰਾਨ ਉਸ ਦੀ ਮੁਲਾਕਾਤ ਦਿੱਲੀ ਦੇ ਰਹਿਣ ਵਾਲੇ ਰਿਤੇਸ਼ (22) ਨਾਲ ਹੋਈ। ਦੋਵਾਂ ਵਿਚ ਦੋਸਤੀ ਹੋਈ ਜੋ ਬਾਅਦ ਵਿੱਚ ਪਿਆਰ ‘ਚ ਬਦਲ ਗਈ ਅਤੇ ਹੁਣ ਉਹ ਦੋਵੇਂ ਜਾਣੇ ਲਿਵ-ਇਨ ‘ਚ ਰਹਿ ਰਹੇ ਸਨ।

9 ਜੁਲਾਈ ਨੂੰ ਐਡਮਿੰਟਨ ਪੁਲਿਸ ਨੂੰ ਇੱਕ ਘਰ ਤੋਂ ਐਮਰਜੈਂਸੀ ਕਾਲ ਆਈ। ਪੁਲਿਸ ਨੂੰ ਘਟਨਾ ਸਬੰਧੀ ਫੋਨ ਆਉਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਦਮਨਪ੍ਰੀਤ ਨੂੰ ਬੇਹੋਸ਼ ਪਾਇਆ ਅਤੇ ਉਸ ਤੋਂ ਬਾਅਦ ਦਮਨਪ੍ਰੀਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ 12 ਜੁਲਾਈ ਨੂੰ ਆਪਣਾ ਆਖਰੀ ਸਾਹ ਲਿਆ।

ਜਿਸ ਤੋਂ ਬਾਅਦ 14 ਜੁਲਾਈ ਨੂੰ ਹੋਏ ਪੋਸਟਮਾਰਟਮ ਵਿੱਚ ਮੈਡੀਕਲ ਜਾਂਚਕਰਤਾ ਨੇ ਪੁਸ਼ਟੀ ਕੀਤੀ ਕਿ ਦਮਨਪ੍ਰੀਤ ਦੀ ਮੌਤ ਕੁਦਰਤੀ ਨਹੀਂ ਸੀ, ਸਗੋਂ ਗਲਾ ਘੁੱਟਣ ਕਾਰਨ ਹੋਈ ਸੀ। ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਦਮਨਪ੍ਰੀਤ ਦੇ ਲਿਵ-ਇਨ ਸਾਥੀ ਰਿਤੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਇਸੇ ਦੌਰਾਨ, ਕੈਨੇਡੀਅਨ ਮੀਡੀਆ ਮੁਤਾਬਕ ਦਮਨਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਅਤੇ ਅੰਤਿਮ ਸਸਕਾਰ ਨਾਲ ਸਬੰਧਤ ਖ਼ਰਚੇ ਪੂਰੇ ਕਰਨ ਲਈ GoFundMe ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਪਰਿਵਾਰ ਅਤੇ ਪੰਜਾਬੀ ਭਾਈਚਾਰੇ ਵਿੱਚ ਇਸ ਘਟਨਾ ਕਾਰਨ ਗਹਿਰਾ ਸੋਗ ਪਾਇਆ ਜਾ ਰਿਹਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies