HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

 

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ
– ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ
– ਪੜ੍ਹੋ ਵੱਡੀ ਅਪਡੇਟ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੀਬੀਆਈ ਦੀ ਸਪੈਸ਼ਲ ਕੋਰਟ ਨੇ ਭੁੱਲਰ ਅਤੇ ਉਨ੍ਹਾਂ ਦੇ ਵਿਚੋਲੇ ਕ੍ਰਿਸ਼ਨ ਸ਼ਾਰਦਾ ਦੀ ਡਿਸਚਾਰਜ ਐਪਲੀਕੇਸ਼ਨ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ 8 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਚਾਰਜ ਫ੍ਰੇਮ ਕਰ ਦਿੱਤੇ ਹਨ। ਹੁਣ ਇਸ ਕੇਸ ਵਿੱਚ ਬਾਕਾਇਦਾ ਟ੍ਰਾਇਲ ਚੱਲੇਗਾ, ਜਿਸ ਦੇ ਲਈ ਅਦਾਲਤ ਨੇ 23 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ।

ਦੱਸ ਦਈਏ ਕਿ ਪਿਛਲੇ ਸਾਲ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਅਕਾਸ਼ ਬੱਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਆਰੋਪ ਸੀ ਕਿ ਇੱਕ ਅਪਰਾਧਿਕ (ਕ੍ਰਿਮੀਨਲ) ਕੇਸ ਵਿੱਚ ਗ੍ਰਿਫ਼ਤਾਰ ਕਰਨ ਦਾ ਡਰ ਦਿਖਾ ਕੇ ਉਨ੍ਹਾਂ ਕੋਲੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਹੈ। ਸ਼ਿਕਾਇਤ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾ ਕੇ ਪਿਛਲੇ ਸਾਲ 16 ਅਕਤੂਬਰ ਨੂੰ ਡੀਆਈਜੀ ਭੁੱਲਰ ਅਤੇ ਵਿਚੋਲੇ ਕ੍ਰਿਸ਼ਨ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਦੋਵੇਂ ਨਿਆਂਇਕ ਹਿਰਾਸਤ (ਜੇਲ੍ਹ) ਵਿੱਚ ਹਨ ਅਤੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਵੀ ਲਗਾਤਾਰ ਖਾਰਜ ਹੋ ਰਹੀਆਂ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies