HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

National: ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ ਤੋਂ, ਅੱਜ ਸਰਬ-ਪਾਰਟੀ ਮੀਟਿੰਗ ਹੋਈ

National: ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ ਤੋਂ, ਅੱਜ ਸਰਬ-ਪਾਰਟੀ ਮੀਟਿੰਗ ਹੋਈ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ 20 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਲਈ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਅੱਜ ਐਤਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਸਵੇਰੇ 11 ਵਜੇ ਸੰਸਦ ਭਵਨ ਐਨੈਕਸੀ ਵਿੱਚ ਹੋਈ। ਕਾਂਗਰਸ, ਸਮਾਜਵਾਦੀ ਪਾਰਟੀ, ਟੀਐਮਸੀ ਅਤੇ ਡੀਐਮਕੇ ਸਮੇਤ 10 ਤੋਂ ਵੱਧ ਵਿਰੋਧੀ ਪਾਰਟੀਆਂ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ।

ਪਰ ਹਾਲਾਂਕਿ, ਇਸ ਦੌਰਾਨ ਮੀਟਿੰਗ ਦੇ 15 ਮਿੰਟਾਂ ਬਾਅਦ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਵਾਕਆਊਟ ਕਰ ਦਿੱਤਾ। ਹਾਲਾਂਕਿ, ਵਾਕਆਊਟ ਪ੍ਰਤੀਕਾਤਮਕ ਸੀ। ਵਿਰੋਧੀ ਸੰਸਦ ਮੈਂਬਰ ਥੋੜ੍ਹੀ ਦੇਰ ਬਾਅਦ ਮੁੜ ਮੀਟਿੰਗ ਵਿੱਚ ਸ਼ਾਮਲ ਹੋਏ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਰਕਾਰ ਨੇ 20 ਬਾਗ਼ੀ ਟੀਐਮਸੀ ਸੰਸਦ ਮੈਂਬਰਾਂ ਨੂੰ ਮੀਟਿੰਗ ਵਿੱਚ ਸੱਦਾ ਦਿੱਤਾ, ਜਦੋਂ ਕਿ ਸਪੀਕਰ ਓਮ ਬਿਰਲਾ ਨੇ ਅਜੇ ਤੱਕ ਉਨ੍ਹਾਂ ਦੇ ਗੁੱਟ ਨੂੰ ਮਾਨਤਾ ਵੀ ਨਹੀਂ ਦਿੱਤੀ ਹੈ।

ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੰਸਦ ਦੇ ਸੁਚਾਰੂ ਕੰਮਕਾਜ ਵਿੱਚ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸੰਸਦ ਸਾਰਿਆਂ ਦੀ ਹੈ, ਹੰਗਾਮੇ ਨਾਲ ਕਿਸੇ ਨੂੰ ਫਾਇਦਾ ਨਹੀਂ ਹੁੰਦਾ।”

ਦੱਸ ਦਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ 20 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ। ਇਸ ਚਾਰ ਹਫ਼ਤਿਆਂ ਦੇ ਸੈਸ਼ਨ ਦੌਰਾਨ ਕੁੱਲ 19 ਬੈਠਕਾਂ ਹੋਣੀਆਂ ਤੈਅ ਹਨ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਦੀ ਸਿਫ਼ਾਰਸ਼ ‘ਤੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 20 ਜੁਲਾਈ ਤੋਂ 13 ਅਗਸਤ, 2026 ਤੱਕ ਸੰਸਦ ਦੇ ਦੋਵਾਂ ਸਦਨਾਂ ਦੇ ਮਾਨਸੂਨ ਸੈਸ਼ਨ ਨੂੰ ਬੁਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies