HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

 

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਜ ਸਭਾ ਮੈਂਬਰ ਸੰਦੀਪ ਪਾਠਕ, ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਚ ਪੰਜਾਬ ਵਿੱਚ ਦਰਜ ਦੋ ਐਫਆਈਆਰਜ਼ ਬਾਰੇ ਜਾਣਕਾਰੀ ਮੰਗੀ ਗਈ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਸਰਕਾਰ ਤੋਂ ਜਵਾਬ ਮੰਗਿਆ ਸੀ।

ਹਾਈ ਕੋਰਟ ਦੇ ਹੁਕਮ ‘ਤੇ ਸਰਕਾਰ ਨੇ 15 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਸੀਲਬੰਦ ਲਿਫਾਫੇ ਵਿੱਚ ਜਮ੍ਹਾਂ ਕਰਵਾਇਆ ਸੀ। ਹਾਈ ਕੋਰਟ ਵਿੱਚ ਅੱਜ ਕੇਸ ਦੀ ਸੁਣਵਾਈ ਦੁਬਾਰਾ ਹੋਵੇਗੀ। ਇਹ ਦੇਖਣਾ ਬਾਕੀ ਹੈ ਕਿ ਅਦਾਲਤ ਇਸ ਮਾਮਲੇ ‘ਤੇ ਕੀ ਫੈਸਲਾ ਲੈਂਦੀ ਹੈ।

ਦੱਸ ਦਈਏ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਆਪਣੀ ਪਟੀਸ਼ਨ ਵਿੱਚ, ਪਾਠਕ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਦੱਸੇ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਦੋ ਮਾਮਲੇ ਕਿੱਥੇ ਅਤੇ ਕਿਹੜੀਆਂ ਧਾਰਾਵਾਂ ਅਧੀਨ ਦਰਜ ਕੀਤੇ ਹਨ। ਪਾਠਕ ਨੇ ਪਟੀਸ਼ਨ ‘ਚ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ, ਇਹ ਅਫਵਾਹ ਚੱਲ ਰਹੀ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਹਨ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਜੇ ਤੱਕ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਕਿ ਐਫਆਈਆਰ ਕਿੱਥੇ ਅਤੇ ਕਿਹੜੀਆਂ ਧਾਰਾਵਾਂ ਅਧੀਨ ਦਰਜ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ ਕਿਸੇ ਵੀ ਸਖ਼ਤ ਕਾਰਵਾਈ ‘ਤੇ ਰੋਕ ਵਧਾ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੰਜਾਬ ਸਰਕਾਰ ਪਾਠਕ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਸਰਕਾਰ ‘ਤੇ ਹੈਰਾਨੀ ਜਤਾਈ ਕਿ ਉਹ ਇਕ ਸਿੱਧੇ ਸਵਾਲ ਦਾ ਜਵਾਬ ਕਿਉਂ ਨਹੀਂ ਦੇ ਰਹੇ। ਅਦਾਲਤ ਨੇ ਕਿਹਾ ਕਿ ਪਹਿਲਾਂ ਸਰਕਾਰ ਇਹ ਦੱਸੇ ਕਿ ਐਫ.ਆਈ.ਆਰ. ਹੈ ਜਾਂ ਨਹੀਂ, ਉਸ ਤੋਂ ਬਾਅਦ ਹੀ ਬਾਕੀ ਦਲੀਲਾਂ ਸੁਣੀਆਂ ਜਾਣਗੀਆਂ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies