HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

 

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਚਰਨਜੀਤ ਸਿੰਘ ਚੰਨੀ ਨੇ ਅੱਜ (3 ਜੁਲਾਈ) ਆਪਣੇ ਸਮਰਥਕ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ 2 ਤੋਂ 3 ਸੰਸਦ ਮੈਂਬਰਾਂ, 10 ਤੋਂ 12 ਵਿਧਾਇਕਾਂ ਅਤੇ ਕਰੀਬ 40 ਹਲਕਾ ਇੰਚਾਰਜਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਮੁਤਾਬਕ, ਚੰਨੀ ਆਪਣੇ ਸਮਰਥਕ ਆਗੂਆਂ ਨਾਲ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕਰਨਗੇ। ਚਰਚਾ ਤੋਂ ਬਾਅਦ ਉਹ ਕੋਈ ਅਹਿਮ ਸਿਆਸੀ ਫੈਸਲਾ ਵੀ ਲੈ ਸਕਦੇ ਹਨ।

ਚਰਚਾ ਹੈ ਕਿ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਜਾਂ ਮੁੱਖ ਮੰਤਰੀ ਦਾ ਚਿਹਰਾ ਨਾ ਬਣਾਏ ਜਾਣ ਕਾਰਨ ਉਹ ਨਾਰਾਜ਼ ਹਨ। ਇਸ ਮੀਟਿੰਗ ਨੂੰ ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਦੀ ਤਾਕਤ ਦਿਖਾਉਣ ਅਤੇ ਪਾਰਟੀ ਹਾਈਕਮਾਨ ਤੱਕ ਆਪਣਾ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਧੜੇਬੰਦੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਪਾਰਟੀ ਸੰਗਠਨ ‘ਚ ਕੋਈ ਬਦਲਾਅ ਨਹੀਂ ਕੀਤਾ ਸੀ ਅਤੇ ਰਾਜਾ ਵੜਿੰਗ ਨੂੰ ਕਮਾਨ ਸੌਂਪਣ ਦਾ ਆਪਣਾ ਫੈਸਲਾ ਜਾਰੀ ਰੱਖਿਆ। ਪਰ ਇਸ ਦੇ ਨਾਲ ਹੀ ਹਾਈਕਮਾਨ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਪ੍ਰਮੁੱਖ ਕਮੇਟੀਆਂ ਦਾ ਐਲਾਨ ਕੀਤਾ ਸੀ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਤਿੰਨ ਵਰਕਿੰਗ ਪ੍ਰਧਾਨ ਕੰਮ ਕਰਨਗੇ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆ ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਚੰਨੀ ਦੇ ਨਾਲ ਕੰਪੇਨ ਕਮੇਟੀ ਦਾ ਉਪ ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਤੇ ਡਾ ਧਰਮਵੀਰ ਗਾਂਧੀ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹੇ ਓ.ਪੀ ਸੋਨੀ, ਰਜੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸੈਣੀ, ਭਾਰਤ ਭੂਸ਼ਣ ਆਸ਼ੂ ਨੂੰ ਇਲੈਕਸ਼ਨ ਮੈਨੇਜਮੈਂਟ ਅਤੇ ਤਾਲਮੇਲ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ। ਜਦਕਿ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਤੇ ਸੁਖਬਿੰਦਰ ਸਿੰਘ ਸਰਕਾਰੀਆਂ ਨੂੰ ਮੈਨੀਫੋਸਟੋ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ।

ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਵੀ ਪਾਰਟੀ ਦੇ ਕਈ ਲੀਡਰ ਖੁਸ਼ ਨਹੀਂ ਹੋਏ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ‘ਤੇ ਬਹੁਤ ਨਾਰਾਜ਼ ਹਨ। ਇਸੇ ਕਰਕੇ ਚੰਨੀ ਨੇ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਹਾਈਕਮਾਨ ਦਾ ਧੰਨਵਾਦ ਵੀ ਨਹੀਂ ਕੀਤਾ। ਚਰਚਾ ਹੈ ਕਿ ਸਿਰਫ਼ ਚੰਨੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਧੜੇ ਨੇ ਹਾਈਕਮਾਨ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਚਰਚਾ ਹੈ ਕਿ ਚੰਨੀ ਅੱਜ ਸ਼ਕਤੀ ਪ੍ਰਦਰਸ਼ਨ ਰਾਹੀਂ ਹਾਈਕਮਾਨ ਨੂੰ ਆਪਣੀ ਤਾਕਤ ਦਿਖਾਉਣਾ ਚਾਹੁੰਦੇ ਹਨ। ਇਹ ਸਪੱਸ਼ਟ ਤੌਰ ‘ਤੇ ਦਿਖਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਇੱਕ ਵੱਡਾ ਬਦਲਾਅ ਆਉਣ ਵਾਲਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies