ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ
ਚੰਡੀਗੜ੍ਹ , 10 ਅਗਸਤ 2026 (ਵਿਸ਼ਵ ਵਾਰਤਾ) – ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026’ ਪੇਸ਼ ਕੀਤਾ। ਜੋ ਕਿ ਸਰਬਸੰਮਤੀ ਨਾਲ ਪਾਸ ਹੋਇਆ।
ਇਸ ਵਿੱਚ ਨਿੱਜੀ ਸਿੱਖਿਆ ਸੰਸਥਾਵਾਂ ਦੀ ਫੀਸ ਵਧਾਉਣ ਦੀ ਸੀਮਾ ਤੈਅ ਕੀਤੀ ਗਈ ਹੈ। ਨਵੇਂ ਪ੍ਰਬੰਧ ਤਹਿਤ ਨਿੱਜੀ ਸੰਸਥਾਵਾਂ ਇੱਕ ਸਾਲ ਵਿੱਚ ਵੱਧ ਤੋਂ ਵੱਧ 5% ਤੱਕ ਹੀ ਫੀਸ ਵਧਾ ਸਕਣਗੀਆਂ। ਫੀਸ ਵਿੱਚ 5% ਵਾਧਾ ਕਰਨ ਲਈ ਸੰਸਥਾ ਨੂੰ 90 ਦਿਨ ਪਹਿਲਾਂ ਮਾਪਿਆਂ ਨੂੰ ਨੋਟਿਸ ਦੇਣਾ ਹੋਵੇਗਾ। ਨਾਲ ਹੀ ਫੀਸ ਵਧਾਉਣ ਨਾਲ ਜੁੜੀ ਪੂਰੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਅੱਪਲੋਡ ਕਰਨਾ ਲਾਜ਼ਮੀ ਹੋਵੇਗਾ।
