HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

 

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿਚਾਲੇ ਜਾਰੀ ਵਿਵਾਦ ਦੌਰਾਨ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਕਾਂਗਰਸ ਪੰਜਾਬ ‘ਚ ਅਗਲੇ ਮਹੀਨੇ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਦੀ ਸ਼ੁਰੂਆਤ ਕਰਨ ਲਈ ਰਾਹੁਲ ਗਾਂਧੀ ਪੰਜਾਬ ਆਉਣਗੇ।

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰ ਸਕਦੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਕਾਂਗਰਸ ਦੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਅਤੇ ਉਨ੍ਹਾਂ ਦੁਆਰਾ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਵੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਦਿੱਲੀ ਵਿੱਚ ਪਾਰਟੀ ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਪੂਰੇ ਪੰਜਾਬ ਵਿੱਚ ਯਾਤਰਾ ਕਰਨਗੇ। ਇਸ ਲਈ ਉਹ ਮਾਲਵਾ, ਮਾਝਾ ਅਤੇ ਦੁਆਬਾ ਵਿੱਚ ਪਾਰਟੀ ਵਰਕਰਾਂ ਅਤੇ ਇੰਚਾਰਜਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਰੇ ਵੱਡੇ ਆਗੂਆਂ ਨੂੰ ਇੱਕਜੁੱਟ ਦਿਖਾਉਣ ਲਈ ਇੱਕ ‘ਏਕਤਾ ਬੱਸ ਯਾਤਰਾ’ ਆਯੋਜਿਤ ਕਰਨ ਦੀ ਵੀ ਯੋਜਨਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies