HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

 


PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੇਂ ਸਿਆਸੀ ਸਮੀਕਰਨਾਂ ਦੀ ਚਰਚਾ ਤੇਜ਼ ਹੋ ਗਈ ਹੈ। ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਨੇੜਤਾ ਅਤੇ ਸੰਭਾਵਿਤ ਗਠਜੋੜ ਨੂੰ ਲੈ ਕੇ ਕਿਆਸਬਾਜ਼ੀ ਸ਼ੁਰੂ ਹੋ ਗਈ ਹੈ। ਦੋਵੇਂ ਪਾਰਟੀਆਂ ਪਹਿਲਾਂ ਵੀ ਲੰਬੇ ਸਮੇਂ ਤੱਕ ਗਠਜੋੜ ਵਿੱਚ ਰਹਿ ਚੁੱਕੀਆਂ ਹਨ ਅਤੇ ਪੰਜਾਬ ਵਿੱਚ ਇਕੱਠਿਆਂ ਚੋਣਾਂ ਲੜਦੀਆਂ ਰਹੀਆਂ ਹਨ। ਜੇ ਦੋਵੇਂ ਦਲ ਫਿਰ ਇਕੱਠੇ ਹੁੰਦੇ ਹਨ ਤਾਂ ਇਹ ਅਕਾਲੀ ਦਲ ਲਈ ਗੁਆਚੀ ਹੋਈ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਦਾ ਰਸਤਾ ਖੋਲ੍ਹ ਸਕਦਾ ਹੈ।

ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ 1996 ਵਿੱਚ ਬਣਿਆ ਸੀ ਅਤੇ ਲਗਭਗ 25 ਸਾਲਾਂ ਤੱਕ ਚੱਲਿਆ। ਇਹ ਪੰਜਾਬ ਦੀ ਰਾਜਨੀਤੀ ਵਿੱਚ ਸਭ ਤੋਂ ਸਫਲ ਰਾਜਨੀਤਿਕ ਗੱਠਜੋੜਾਂ ਵਿੱਚੋਂ ਇੱਕ ਸੀ। ਅਕਾਲੀ-ਭਾਜਪਾ ਗੱਠਜੋੜ ਦੀ ਸਫਲਤਾ ਦੋ ਕਾਰਨਾਂ ਕਰਕੇ ਸੀ। ਪਹਿਲਾ, ਦੋਵਾਂ ਪਾਰਟੀਆਂ ਦਾ ਵੱਖ-ਵੱਖ ਵੋਟ ਬੈਂਕਾਂ ਵਿੱਚ ਮਜ਼ਬੂਤ ਪ੍ਰਭਾਵ ਸੀ। ਅਕਾਲੀ ਦਲ ਦੀ ਪੇਂਡੂ ਪੱਟੀ ਅਤੇ ਪੰਥਕ ਖੇਤਰਾਂ ਵਿੱਚ ਮਜ਼ਬੂਤ ਪਕੜ ਸੀ, ਜਦੋਂ ਕਿ ਭਾਜਪਾ ਸ਼ਹਿਰੀ ਹਿੰਦੂ ਵੋਟਰਾਂ ਵਿੱਚ ਮਜ਼ਬੂਤ ਸੀ। ਗੱਠਜੋੜ ਦੇ ਤਹਿਤ, ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਵਿੱਚ 94 ਸੀਟਾਂ ਅਤੇ ਭਾਜਪਾ ਨੇ 23 ਸੀਟਾਂ ‘ਤੇ ਚੋਣ ਲੜੀ।

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜੇਕਰ ਭਾਜਪਾ ਅਤੇ ਅਕਾਲੀ ਦਲ ਮੁੜ ਇਕੱਠੇ ਆਉਂਦੇ ਹਨ ਤਾਂ ਇਹ ਪੰਜਾਬ ਦੇ ਸਿਆਸੀ ਸਮੀਕਰਨਾਂ ’ਤੇ ਵੱਡਾ ਅਸਰ ਪਾ ਸਕਦਾ ਹੈ। ਹਾਲਾਂਕਿ, ਇਸ ਵੇਲੇ ਕਿਸੇ ਸੰਭਾਵਿਤ ਗਠਜੋੜ ਜਾਂ ਸੀਟਾਂ ਦੀ ਵੰਡ ਬਾਰੇ ਕੋਈ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਦੋਵਾਂ ਪਾਰਟੀਆਂ ਦੇ ਲੀਡਰ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕਰ ਰਹੇ ਹਨ।

ਭਾਜਪਾ ਅਤੇ ਅਕਾਲੀ ਦਲ ਜੇਕਰ ਵੱਖੋ-ਵੱਖ ਹੋ ਕੇ ਚੋਣ ਲੜਦੇ ਹਨ ਤਾਂ ਦੋਵਾਂ ਦੀਆਂ ਵੋਟਾਂ ਦੀ ਵੰਡ ਕਾਰਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਫ਼ਾਇਦਾ ਹੋ ਸਕਦਾ ਹੈ। ਇਸ ਦੇ ਉਲਟ ਗੱਠਜੋੜ ਦੀ ਸਥਿਤੀ ਵਿਚ ਦੋਵੇਂ ਪਾਰਟੀਆਂ ਇਕ-ਦੂਜੇ ਦੇ ਵੋਟ ਬੈਂਕ ਨੂੰ ਜੋੜਨ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਹਾਲਾਂਕਿ ਅਜੇ ਦੋਵਾਂ ਪਾਰਟੀਆਂ ਵੱਲੋਂ ਕਿਸੇ ਰਸਮੀ ਗੱਠਜੋੜ ਦਾ ਐਲਾਨ ਨਹੀਂ ਹੋਇਆ ਹੈ। ਇਸ ਦੇ ਬਾਵਜੂਦ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸੰਭਾਵਿਤ ਗੱਠਜੋੜ ਦੀ ਚਰਚਾ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਜ਼ਰੂਰ ਪੈਦਾ ਕਰ ਦਿੱਤੀ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵੀ 2027 ਦੀ ਚੋਣ ਲਈ ਆਪਣੀ ਰਣਨੀਤੀ ਤਿਆਰ ਕਰ ਰਹੀਆਂ ਹਨ। ਅਜਿਹੇ ਵਿੱਚ ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਉੱਠੀਆਂ ਗਠਜੋੜ ਦੀਆਂ ਚਰਚਾਵਾਂ ਨੇ ਪੰਜਾਬ ਦੀ ਸਿਆਸਤ ਨੂੰ ਹੋਰ ਗਰਮਾ ਦਿੱਤਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies