HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

 

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮਾਮਲਿਆਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ NRI ਮਿਲਣੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ, 26 ਅਗਸਤ 2026 ਨੂੰ ਬਠਿੰਡਾ ਵਿੱਚ NRI ਮਿਲਣੀ ਕਰਵਾਈ ਜਾ ਰਹੀ ਹੈ।

ਇਸ ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਸ ਅਧਿਕਾਰੀਆਂ ਦੇ ਸਾਹਮਣੇ ਰੱਖ ਸਕਣਗੇ। ਸਰਕਾਰ ਦਾ ਉਦੇਸ਼ ਮੌਕੇ ’ਤੇ ਹੀ ਮਾਮਲਿਆਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸੰਭਵ ਹੱਲ ਯਕੀਨੀ ਬਣਾਉਣਾ ਹੈ। ਇਹ NRI ਮਿਲਣੀ 26 ਅਗਸਤ, ਬੁੱਧਵਾਰ ਨੂੰ ਸਵੇਰੇ 11 ਵਜੇ ਹੋਟਲ ਸੇਪਲ, ਜੀ.ਟੀ. ਰੋਡ, ਤਿਕੋਨੀ ਦੇ ਨੇੜੇ, ਬਠਿੰਡਾ ਵਿਖੇ ਕਰਵਾਈ ਜਾਵੇਗੀ।

ਇਸ ਮਿਲਣੀ ਵਿੱਚ ਬਠਿੰਡਾ ਤੋਂ ਇਲਾਵਾ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਵੀ ਸ਼ਾਮਲ ਹੋ ਸਕਣਗੇ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ NRI ਮਿਲਣੀਆਂ ਦਾ ਮੁੱਖ ਮਕਸਦ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਸਿੱਧੀ ਸੁਣਵਾਈ ਕਰਨਾ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies