HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

 

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਲਬੰਦ ਲਿਫ਼ਾਫ਼ੇ ਵਿੱਚ ਆਪਣੀ ਤਾਜ਼ਾ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਅਦਾਲਤ ਵਿੱਚ ਸਟੇਟਸ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪੇ ਜਾਣ ਕਾਰਨ ਇਸ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ। ਫਿਲਹਾਲ ਜਾਂਚ ਏਜੰਸੀ ਵੱਲੋਂ ਮਾਮਲੇ ਦੇ ਹੋਰ ਤੱਥਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਐਸਆਈਟੀ ਅਨੁਸਾਰ ਦੋਵਾਂ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ ਹੁਣ ਅੰਤਿਮ ਪੜਾਅ ਵਿੱਚ ਹੈ ਅਤੇ ਇਸ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਜਾਂਚ ਟੀਮ ਨੇ ਦਾਅਵਾ ਕੀਤਾ ਕਿ ਬਾਕੀ ਰਹਿੰਦੀ ਕਾਰਵਾਈ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ।

ਕੋਟਕਪੂਰਾ ਅਤੇ ਬਹਿਬਲ ਕਲਾਂ ਨਾਲ ਜੁੜੇ ਇਹ ਮਾਮਲੇ ਪੰਜਾਬ ਦੇ ਸਭ ਤੋਂ ਚਰਚਿਤ ਅਤੇ ਸੰਵੇਦਨਸ਼ੀਲ ਕੇਸਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਜਾਂਚ ‘ਤੇ ਲੰਬੇ ਸਮੇਂ ਤੋਂ ਸਭ ਦੀ ਨਜ਼ਰ ਟਿਕੀ ਹੋਈ ਹੈ। ਹੁਣ ਐਸਆਈਟੀ ਦੇ ਇਸ ਦਾਅਵੇ ਤੋਂ ਉਮੀਦ ਜਤਾਈ ਜਾ ਰਹੀ ਹੈ ਕਿ ਜਾਂਚ ਜਲਦੀ ਆਪਣੇ ਅੰਤਿਮ ਨਤੀਜੇ ਤੱਕ ਪਹੁੰਚ ਸਕਦੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies