HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

 

ਚੰਡੀਗੜ੍ਹ, 7 ਸਤੰਬਰ - ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਿਆ ਹੈ। ਉਹ ਜਸਟਿਸ ਸ਼ੀਲ ਨਾਗੂ ਦੀ ਥਾਂ ਲੈਣਗੇ, ਜੋ ਪਹਿਲਾਂ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਵਿਰੋਧ ਦੇ ਵਿਚਕਾਰ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿੱਚ ਉਹਨਾਂ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ, ਜਦੋਂ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ, ਐਤਵਾਰ (6 ਸਤੰਬਰ) ਨੂੰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ ਅਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਸੀ। ਮਤੇ ਵਿੱਚ ਅਪੀਲ ਕੀਤੀ ਗਈ ਸੀ ਕਿ ਮੁੱਖ ਜੱਜ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਸਹੁੰ ਨਾ ਚੁਕਾਈ ਜਾਵੇ। ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਅਪੀਲ ਕੀਤੀ ਸੀ।-

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies