HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

 

Amritsar ’ਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ CNG

ਅੰਮ੍ਰਿਤਸਰ, 22 ਸਤੰਬਰ -: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਇਲਾਕੇ ਵਿੱਚ ਬਿਨਾਂ ਸਹੀ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ (HSRP), ਬਿਨਾਂ ਨੰਬਰ ਪਲੇਟ ਵਾਲੇ, ਗਲਤ ਜਾਂ ਬਦਲੀ ਹੋਈ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਜਾਂ CNG ਦੇਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹ ਕਦਮ ਵਾਹਨਾਂ ਦੀ ਸਹੀ ਪਛਾਣ ਯਕੀਨੀ ਬਣਾਉਣ, ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਲਾਗੂ ਕੀਤਾ ਗਿਆ ਹੈ।

ਹੁਕਮਾਂ ਤਹਿਤ ਪੈਟਰੋਲ ਪੰਪਾਂ ਨੂੰ ਅਜਿਹੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਤੇ CNG ਨਾ ਦੇਣ ਲਈ ਕਿਹਾ ਗਿਆ ਹੈ, ਜਿਨ੍ਹਾਂ ’ਤੇ ਨਿਯਮਾਂ ਅਨੁਸਾਰ ਸਹੀ HSRP ਨੰਬਰ ਪਲੇਟ ਨਹੀਂ ਲੱਗੀ ਹੋਈ ਜਾਂ ਨੰਬਰ ਪਲੇਟ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ BNSS ਦੀ ਧਾਰਾ 163 ਤਹਿਤ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਮੁਤਾਬਕ ਜੇਕਰ ਕਿਸੇ ਵਾਹਨ ਦੇ ਅੱਗੇ ਅਤੇ ਪਿੱਛੇ HSRP ਨੰਬਰ ਪਲੇਟ ਨਹੀਂ ਲੱਗੀ ਹੋਵੇਗੀ ਤਾਂ ਪੈਟਰੋਲ ਪੰਪ ਵੱਲੋਂ ਉਸ ਨੂੰ ਪੈਟਰੋਲ, ਡੀਜ਼ਲ ਤੇ CNG ਨਹੀਂ ਦਿੱਤਾ ਜਾਵੇਗਾ।

ਵੈਧ ਰਜਿਸਟ੍ਰੇਸ਼ਨ ਜਾਂ ਟੈਂਪਰੇਰੀ ਨੰਬਰ ਵਾਲੀਆਂ ਨਵੀਆਂ ਗੱਡੀਆਂ ਨੂੰ ਇਸ ਹੁਕਮ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਐਂਬੂਲੈਂਸ, ਫਾਇਰ ਟੈਂਡਰ ਅਤੇ ਹੋਰ ਐਮਰਜੈਂਸੀ ਵਾਹਨਾਂ ’ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਹੁਕਮਾਂ ਤਹਿਤ ਸਾਰੇ ਪੈਟਰੋਲ ਪੰਪਾਂ ’ਤੇ 3×3 ਫੁੱਟ ਦੇ ਪੰਜਾਬੀ-ਅੰਗਰੇਜ਼ੀ ਜਾਣਕਾਰੀ ਬੋਰਡ ਲਗਾਉਣੇ ਲਾਜ਼ਮੀ ਕੀਤੇ ਗਏ ਹਨ। ਪੰਪਾਂ ’ਤੇ ਲੱਗੇ CCTV ਅਤੇ ANPR ਕੈਮਰੇ 24 ਘੰਟੇ ਚਾਲੂ ਰੱਖਣੇ ਹੋਣਗੇ ਅਤੇ ਉਨ੍ਹਾਂ ਦੀ ਫੁਟੇਜ ਘੱਟੋ-ਘੱਟ 30 ਦਿਨਾਂ ਤੱਕ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜੇਕਰ ਨੰਬਰ ਪਲੇਟ ਨਾ ਹੋਣ ਕਾਰਨ ਕਿਸੇ ਵਿਅਕਤੀ ਨੂੰ ਈਂਧਨ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ ਅਤੇ ਉਹ ਪੈਟਰੋਲ ਪੰਪ ’ਤੇ ਝਗੜਾ ਜਾਂ ਹੰਗਾਮਾ ਕਰਦਾ ਹੈ ਤਾਂ ਪੰਪ ਪ੍ਰਬੰਧਕਾਂ ਨੂੰ ਤੁਰੰਤ ਪੁਲਿਸ ਜਾਂ ਹੈਲਪਲਾਈਨ ਨੰਬਰ 112 ’ਤੇ ਸੂਚਨਾ ਦੇਣ ਲਈ ਕਿਹਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ BNSS ਦੀ ਧਾਰਾ 223 ਅਤੇ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies