HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 18 ਸਤੰਬਰ -: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਨੌਜਵਾਨ ਦਾ ਕਤਲ ਹੋਇਆ ਉਥੋਂ ਪੁਲਿਸ ਥਾਣਾ ਕੁੱਝ ਹੀ ਦੂਰੀ ਤੇ ਸਥਿਤ ਹੈ। ਇਹ ਵਾਰਦਾਤ ਵੀਰਵਾਰ ਰਾਤ ਦੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਗਿੱਲ ਵੱਜੋਂ ਹੋਈ ਹੈ ਅਤੇ ਉਸ ਦੀ ਉਮਰ ਕਰੀਬ 25 ਸਾਲ ਦੀ ਦੱਸੀ ਜਾ ਰਹੀ ਹੈ। ਉਹ ਜ਼ੋਮੈਟੋ ਲਈ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ ਅਤੇ ਲਗਭਗ ਦੋ ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ। ਉਸਦਾ ਇੱਕ ਸਾਲ ਦਾ ਬੱਚਾ ਵੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਐਕਟਿਵਾ ਨੌਜਵਾਨਾਂ ਨੇ ਉਸ ‘ਤੇ ਕਈ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਇਸਲਾਮਾਬਾਦ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਗੋਲੀਬਾਰੀ ਦੀ ਜਾਣਕਾਰੀ ਮਿਲਣ ‘ਤੇ ਐਸਐਚਓ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਏਡੀਸੀਪੀ ਪੱਧਰ ਦੇ ਇੱਕ ਅਧਿਕਾਰੀ ਨੇ ਵੀ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਅਨੁਸਾਰ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies