HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

 

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਸੁੱਟੇ ਆਂਡੇ ਅਤੇ ਟਮਾਟਰ

 

ਚੰਡੀਗੜ੍ਹ, 19 ਸਤੰਬਰ -  ਮੁੱਖ ਮੰਤਰੀ ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਕਰਵਾਏ ਜਾ ਰਹੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਜਿਸ ਦੌਰਾਨ ਪੀ.ਏ.ਯੂ. ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਠੀਕ ਪਹਿਲਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਗੇਟ ਨੰਬਰ 8 ਦੇ ਬਾਹਰ ਸ਼ਰਾਬ ਦੀ ਬੋਤਲ, ਟਮਾਰਟਰ ਅਤੇ ਆਂਡੇ ਲੈ ਕੇ ਪੁੱਜੇ।

 

ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਟਮਾਟਰ ਤੇ ਆਂਡੇ ਸੁੱਟੇ, ਜਿਸ ਮਗਰੋਂ ਪੁਲੀਸ ਨੇ ਬਿੱਟੂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਬਿੱਟੂ ਨੇ ਕਿਹਾ ਕਿ ਬੀਤੇ ਦਿਨੀਂ ਬਟਾਲਾ ਵਿੱਚ ‘ਆਪ’ ਵਰਕਰਾਂ ਨੇ ਉਨ੍ਹਾਂ ਦੀ ਗੱਡੀ ’ਤੇ ਟਮਾਟਰ ਅਤੇ ਆਂਡੇ ਸੁੱਟੇ ਸਨ, ਇੱਕ ਦਿਨ ਪਹਿਲਾਂ ਬਟਾਲਾ ਨੇੜੇ ਮੇਰੇ ਕਾਫ਼ਲੇ ‘ਤੇ ਆਂਡੇ ਅਤੇ ਟਮਾਟਰ ਸੁੱਟੇ ਗਏ ਸਨ। ਅੱਜ ਰੋਸ ਪ੍ਰਦਰਸ਼ਨ ਦੌਰਾਨ ਉਹੀ ਚੀਜ਼ਾਂ ਵਾਪਸ ਸੁੱਟੀਆਂ ਗਈਆਂ। ਉਸ ਹਮਲੇ ਵਿੱਚ ਮੇਰੇ ਕਾਫ਼ਲੇ ਦੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਸੀ ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies