HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

 

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ, 20 ਸਤੰਬਰ  — ਗੁਰਦਾਸਪੁਰ ਵਿੱਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮੁਲਜ਼ਮਾਂ ਵੱਲੋਂ ਇਸ ਵਰਤਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਸਰਪੰਚ ਦਾ ਭਰਾ ਗੁਰਦੁਆਰੇ ਵਿੱਚ ਮੱਥਾ ਟੇਕਣ ਤੋਂ ਬਾਅਦ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ (27) ਵੱਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਦਾ ਵਿਆਹ ਸਿਰਫ਼ ਇੱਕ ਸਾਲ ਪਹਿਲਾਂ ਹੋਇਆ ਸੀ। ਇਸ ਕਤਲ ਨੂੰ ਗੈਂਗਵਾਰ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ‘ਤੇ ਪਹਿਲਾਂ ਹੀ ਕੇਸ ਦਰਜ ਹਨ। ਮ੍ਰਿਤਕ ਦੇ ਖਿਲਾਫ ਵੀ 27 ਕੇਸ ਦਰਜ ਹਨ। ਇਹ ਨਿੱਜੀ ਰੰਜਿਸ਼ ਹੋ ਸਕਦੀ ਹੈ। ਦੋਸ਼ੀਆਂ ਦੀ ਪਛਾਣ ਹੋ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਸਰਪੰਚ ਦੇ ਭਰਾ ‘ਤੇ ਵੀ ਲਗਭਗ ਤਿੰਨ ਮਹੀਨੇ ਪਹਿਲਾਂ ਹਮਲਾਵਰਾਂ ਨੇ ਗੋਲੀ ਚਲਾਈ ਸੀ, ਪਰ ਉਹ ਉਸ ਵੇਲੇ ਬਚ ਗਿਆ। ਸਰਪੰਚ ਨਵਦੀਪ ਸਿੰਘ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies