Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ
ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਸੈਕਟਰ 48 ਨੇੜੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤਾ ਗਿਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਪਹੁੰਚ ਰਹੇ ਹਨ। ਹੁਣ ਪੰਜਾਬੀ ਗਾਇਕ ਅੰਦੋਲਨ ਦਾ ਸਮਰਥਨ ਕਰਨ ਲਈ ਵਿਰੋਧ ਸਥਾਨ ‘ਤੇ ਕਿਸਾਨ ਆਗੂਆਂ ਨਾਲ ਸ਼ਾਮਲ ਹੋ ਰਹੇ ਹਨ।
ਇਸੇ ਦੌਰਾਨ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਵਿਰੋਧ ਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ਲੰਗਰ ਸੇਵਾ ਵਿੱਚ ਹਿੱਸਾ ਲਿਆ ਅਤੇ ਸੇਵਾ ਕਰ ਰਹੀਆਂ ਬਜ਼ੁਰਗ ਬੀਬੀਆਂ ਦੇ ਪੈਰ ਵੀ ਘੁੱਟੇ।
ਦੱਸ ਦਈਏ ਕਿ ਮੋਰਚੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਸੱਤ ਦਿਨਾਂ ਦਾ ਪੱਕਾ ਮੋਰਚਾ 1 ਤੋਂ 7 ਸਤੰਬਰ ਤੱਕ ਲਗਾਇਆ ਗਿਆ ਹੈ।

