HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

 

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

– ਸਿੱਖ ਐਂਕਰ ਨੇ ਪੁਲਿਸ ‘ਤੇ ਲਾਏ ਵੱਡੇ ਦੋਸ਼ !

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨ ਦੇ ਸਿੱਖ ਭਾਈਚਾਰੇ ਨਾਲ ਸਬੰਧਤ ਪਹਿਲੇ ਟੈਲੀਵਿਜ਼ਨ ਐਂਕਰ ਅਤੇ ਪੱਤਰਕਾਰ ਵਜੋਂ ਪਛਾਣ ਬਣਾਉਣ ਵਾਲੇ ਹਰਮੀਤ ਸਿੰਘ ਦੇ ਡਿਜੀਟਲ ਸਟੂਡੀਓ ’ਤੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਹਰਮੀਤ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਹੈ ਕਿ ਇਸਲਾਮਾਬਾਦ ਪੁਲਿਸ ਨੇ ਉਨ੍ਹਾਂ ਦੇ ਸਟੂਡੀਓ ’ਤੇ ਛਾਪਾ ਮਾਰ ਕੇ ਉੱਥੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ।

ਹਰਮੀਤ ਸਿੰਘ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੁਲਿਸ ਮੁਲਾਜ਼ਮ ਸਟੂਡੀਓ ਵਿੱਚੋਂ ਕੁਝ ਸਾਮਾਨ ਵੀ ਆਪਣੇ ਨਾਲ ਲੈ ਗਏ ਹਨ। ਉਨ੍ਹਾਂ ਮੁਤਾਬਕ ਇਸ ਕਾਰਵਾਈ ਕਾਰਨ ਉਨ੍ਹਾਂ ਦੇ ਡਿਜੀਟਲ ਪਲੇਟਫਾਰਮ ਦੇ ਕੰਮਕਾਜ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

ਹਰਮੀਤ ਸਿੰਘ ਨੇ ਪਾਕਿਸਤਾਨ ਸਰਕਾਰ, ਪੁਲਿਸ ਅਤੇ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਟੈਲੀਵਿਜ਼ਨ ਤੋਂ ਬੈਨ ਲੱਗਣ ਅਤੇ ਉਨ੍ਹਾਂ ਦੀ ਨੌਕਰੀ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਮ੍ਹਾਂ ਪੂੰਜੀ ਲਗਾ ਕੇ ਇਹ ਡਿਜੀਟਲ ਸਟੂਡੀਓ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਕੋਲ ਨਾ ਤਾਂ ਨੌਕਰੀ ਬਚੀ ਹੈ ਅਤੇ ਨਾ ਹੀ ਪੱਤਰਕਾਰੀ ਜਾਰੀ ਰੱਖਣ ਲਈ ਲੋੜੀਂਦੇ ਸਾਧਨ। ਹਰਮੀਤ ਸਿੰਘ ਨੇ ਦਾਅਵਾ ਕੀਤਾ ਕਿ ਇਮਰਾਨ ਖਾਨ ਨਾਲ ਸਬੰਧਤ ਖ਼ਬਰਾਂ ਚਲਾਉਣ ’ਤੇ ਵੀ ਉਨ੍ਹਾਂ ’ਤੇ ਪਾਬੰਦੀ ਲਗਾਈ ਗਈ ਸੀ।

ਹਾਲਾਂਕਿ, ਹਰਮੀਤ ਸਿੰਘ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ’ਤੇ ਇਸ ਮਾਮਲੇ ਵਿੱਚ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies