HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

 

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

ਚੰਡੀਗੜ੍ਹ, 18 ਸਤੰਬਰ – ਜਿਵੇਂ-ਜਿਵੇਂ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਹੀ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਵੀ ਤੇਜ਼ ਹੋ ਰਹੀਆਂ ਹਨ। ਇਸੇ ਦੌਰਾਨ ਹੀ ਆਮ ਆਦਮੀ ਪਾਰਟੀ ਨੇ ਵੀ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵਿਗਲ ਵਜਾ ਦਿੱਤਾ ਹੈ। ਆਮ ਆਦਮੀ ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ।

ਇਸ ਸਬੰਧੀ ਅੱਜ ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਵੱਲੋਂ ਚੋਣ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਕੱਲ੍ਹ ਨੂੰ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ 19 ਸਤੰਬਰ ਨੂੰ ਲੁਧਿਆਣਾ ਵਿੱਚ ਆਪਣਾ ਚੋਣ ਪੈਂਫਲਿਟ ਜਾਰੀ ਕਰਨਗੇ। ਇਸ ਤੋਂ ਬਾਅਦ, ‘ਆਪ’ 20 ਸਤੰਬਰ ਤੋਂ ਘਰ-ਘਰ ਜਾ ਕੇ ਪ੍ਰਚਾਰ ਸ਼ੁਰੂ ਕਰੇਗੀ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ, ਧੂਰੀ ਤੋਂ ਘਰ-ਘਰ ਜਾ ਕੇ ਸ਼ੁਰੂ ਹੋਵੇਗੀ।

‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ, 2.68 ਲੱਖ ‘ਆਪ’ ਬੂਥ ਕਮੇਟੀ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਮਾਨ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਗੇ ਅਤੇ ਇਸ ਦੇ ਨਾਲ ਹੀ ਪਾਰਟੀ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ। ਮਨੀਸ਼ ਸਿਸੋਦੀਆ ਨੇ ਕਿਹਾ, “ਅਸੀਂ ਪੰਜਾਬ ਵਿੱਚ ਇੰਨਾ ਕੰਮ ਕੀਤਾ ਹੈ ਜੋ 75 ਸਾਲਾਂ ਵਿੱਚ ਨਹੀਂ ਹੋਇਆ। ਪਾਰਟੀ ਇਨ੍ਹਾਂ ਕੰਮਾਂ ਦੇ ਆਧਾਰ ‘ਤੇ ਚੋਣਾਂ ਲੜੇਗੀ। ਇਹ ਮੁਹਿੰਮ ਇੱਕ ਮਹੀਨੇ ਤੱਕ ਚੱਲੇਗੀ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies