HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

 

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਚੰਡੀਗੜ੍ਹ, 20 ਸਤੰਬਰ 2026 -: ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਫਰੀਦਕੋਟ ਪੁਲਿਸ ਵੱਲੋਂ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ 47.3 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਗਏ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਪੰਜਾਬ ਵਿੱਚ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ।

ਇਸ ਸਬੰਧੀ ਪੁਲਿਸ ਸਟੇਸ਼ਨ ਸਾਦਿਕ, ਫਰੀਦਕੋਟ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਵੱਡੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਇਸਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ‘ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ਿਆਂ ਦੀ ਤਸਕਰੀ ਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies