HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

 

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

ਚੰਡੀਗੜ੍ਹ, 8 ਸਤੰਬਰ -: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਮਾਮਲੇ ‘ਚ 5 ਵਿਦਿਆਰਥੀ ਸਸਪੈਂਡ ਕਰ ਦਿੱਤੇ ਗਏ ਹਨ। ਸਾਰੇ ਸਾਰੇ ਹੀ ਵਿਦਿਆਰਥੀ ਪੰਜਾਬ ਦੇ ਦੱਸੇ ਜਾ ਰਹੇ ਹਨ। ਸਾਰੇ ਹੀ ਵਿਦਿਆਰਥੀ 11ਵੀਂ ਅਤੇ 12ਵੀਂ ਜਮਾਤ ਦੇ ਹਨ। ਜਿਸ ਵਿਦਿਆਰਥੀ ਨਾਲ ਰੈਗਿੰਗ ਹੋਈ ਹੈ ਉਹ ਵੀ ਪੰਜਾਬ ਦਾ ਹੀ ਹੈ ਅਤੇ ਉਹ ਨੌਵੀਂ ਜਮਾਤ ਦਾ ਵਿਦਿਆਰਥੀ ਹੈ।

ਉਧਰ, ਪੀੜਤ ਵਿਦਿਆਰਥੀ ਤਲਵਿੰਦਰ ਮਨੇਸ਼ ਅਤੇ ਹੋਰਾਂ ਦੀ ਸ਼ਿਕਾਇਤ ‘ਤੇ ਥਾਣਾ ਡੰਗਸਈ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। ਡਗਸਾਈ ਪੁਲਿਸ ਅੱਜ ਸਕੂਲ ਪਹੁੰਚ ਕੇ ਪੰਜਾਂ ਮੁਲਜ਼ਮ ਵਿਦਿਆਰਥੀਆਂ ਤੋਂ ਪੁੱਛਗਿੱਛ ਕਰੇਗੀ। ਮੁਲਜ਼ਮ ਵਿਦਿਆਰਥੀਆਂ ਤੋਂ ਇਲਾਵਾ ਹੋਸਟਲ ਵਾਰਡਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸੇ ਮਾਮਲੇ ਵਿੱਚ ਡਗਸਾਈ ਪੁਲਿਸ ਨੇ ਸੋਮਵਾਰ ਸ਼ਾਮ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਵੋਹਰਾ ਦੇ ਬਿਆਨ ਵੀ ਦਰਜ ਕੀਤੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਚ ਹੀ ਮੰਦਭਾਗੀ ਘਟਨਾ ਹੈ ਕਿ ਇੱਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies