HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

 

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

ਚੰਡੀਗੜ੍ਹ, 18 ਸਤੰਬਰ – ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕੀਤੀ। ਡੀ.ਏ. ਦੇ ਮੁੱਦੇ ’ਤੇ ਸਰਕਾਰ ਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਤੇ ਸਰਕਾਰ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਰਕਾਰ ਵਲੋਂ ਮੰਤਰੀ ਅਮਨ ਅਰੋੜਾ ਤੇ ਡਾ. ਬਲਜੀਤ ਕੌਰ ਪ੍ਰੈਸ ਕਾਨਫ਼ਰੰਸ ਵਿਚ ਸ਼ਾਮਿਲ ਹੋਏ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡੀ.ਏ. ਦੇ ਮੁੱਦੇ ’ਤੇ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਸਹਿਮਤੀ ਬਣ ਗਈ ਹੈ ਤੇ ਸਰਕਾਰ 50 ਫ਼ੀਸਦੀ ਡੀ.ਏ. ਮੁਲਾਜ਼ਮਾਂ ਨੂੰ ਦੇਵੇਗੀ, ਪਹਿਲਾਂ ਇਹ 42 ਫ਼ੀਸਦੀ ਦਿੱਤਾ ਜਾ ਰਿਹਾ ਸੀ। ਪ੍ਰੈਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ 8% ਡੀਏ ਜਾਰੀ ਕਰਨ ਦਾ ਐਲਾਨ ਕੀਤਾ। ਅਮਨ ਅਰੋੜਾ ਜਾਣਕਾਰੀ ਦਿੰਦਿਆਂ ਦੱਸਿਆ ਕਿ 4%-4% ਦੇ ਹਿਸਾਬ ਨਾਲ ਡੀਏ ਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ 50% ਡੀਏ ਮਿਲੇਗਾ। ਵਧਿਆ ਹੋਇਆ ਡੀਏ ਇਸ ਮਹੀਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਜਮ੍ਹਾਂ ਹੋ ਜਾਵੇਗਾ। ਦੱਸ ਦਈਏ ਕਿ 8% ਡੀਏ ਦੇਣ ਨਾਲ ਸਰਕਾਰ ‘ਤੇ ਲਗਭਗ ₹248 ਕਰੋੜ ਦਾ ਵਾਧੂ ਬੋਝ ਪਵੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies