HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

 

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

– ਕਿਹਾ- 31 ਸਾਲਾਂ ਤੋਂ ਜੇਲ੍ਹ ’ਚ ਹਾਂ
– ਤੁਹਾਡੀ ਸਰਕਾਰ ਕੋਲੋਂ ਫਾਂਸੀ ਦੀ ਅਪੀਲ ’ਤੇ ਕਰੀਬ 15 ਸਾਲਾਂ ਤੋਂ ਫੈਸਲੇ ਦੀ ਉਡੀਕ ‘ਚ

ਚੰਡੀਗੜ੍ਹ, 17 ਸਤੰਬਰ -: ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਆਪਣੀ ਫਾਂਸੀ ਦੀ ਸਜ਼ਾ ਨਾਲ ਸਬੰਧਤ ਅਪੀਲ ’ਤੇ ਫੈਸਲਾ ਕਰਨ ਦੀ ਮੰਗ ਕੀਤੀ ਹੈ। ਚਿੱਠੀ ਦੀ ਸ਼ੁਰੂਆਤ ‘ਚ ਰਾਜੋਆਣਾ ਨੇ ਲਿਖਿਆ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਕਰੀਬ 20 ਸਾਲਾਂ ਤੋਂ ਫਾਂਸੀ ਦੀ ਸਜ਼ਾ ਦੇ ਫੈਸਲੇ ਦੀ ਜੇਲ੍ਹ ਦੀ ਕੋਠੜੀ ਵਿੱਚ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤੁਹਾਡੀ ਸਰਕਾਰ ਕੋਲ ਫਾਂਸੀ ਦੀ ਸਜ਼ਾ ਨਾਲ ਸਬੰਧਤ ਅਪੀਲ ਪਿਛਲੇ ਲਗਭਗ 15 ਸਾਲਾਂ ਤੋਂ ਵਿਚਾਰ ਅਧੀਨ ਹੈ।

ਉਨ੍ਹਾਂ ਚਿੱਠੀ ਵਿੱਚ ਕਿਹਾ ਕੀਤਾ ਕਿ ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਸਜ਼ਾ ਨਾਲ ਸਬੰਧਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਰਾਜੋਆਣਾ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਦਾਲਤ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਅਪੀਲ ’ਤੇ ਫੈਸਲਾ ਲੈਣ ਲਈ ਕਹਿ ਰਹੀ ਹੈ। ਉਨ੍ਹਾਂ ਮੁਤਾਬਕ ਇਸ ਦੇ ਬਾਵਜੂਦ ਕੇਂਦਰ ਵੱਲੋਂ ਇਸ ਮਾਮਲੇ ’ਤੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।

ਰਾਜੋਆਣਾ ਨੇ ਚਿੱਠੀ ਵਿੱਚ ਕੇਂਦਰ ਸਰਕਾਰ ਵੱਲੋਂ ਸਾਲ 2023 ਵਿੱਚ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਹਲਫ਼ਨਾਮੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੁਤਾਬਕ ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਇਸ ਮਾਮਲੇ ’ਤੇ ਫੈਸਲਾ ਲੈਣ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਉਹ ਪਿਛਲੇ 31 ਸਾਲਾਂ ਤੋਂ ਸਰਕਾਰ ਦੀ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਨਾਲ ਸਬੰਧਤ ਹਰ ਪਲ ਦੀ ਜਾਣਕਾਰੀ ਸਰਕਾਰ ਕੋਲ ਹੈ ਤਾਂ ਉਨ੍ਹਾਂ ਦੀ ਅਪੀਲ ’ਤੇ ਫੈਸਲਾ ਲੈਣ ਨਾਲ ਦੇਸ਼ ਦੀ ਸੁਰੱਖਿਆ ਨੂੰ ਕਿਸ ਤਰ੍ਹਾਂ ਖ਼ਤਰਾ ਹੋ ਸਕਦਾ ਹੈ।

ਰਾਜੋਆਣਾ ਨੇ ਕਿਹਾ ਕਿ ਉਹ ਇਸ ਦਲੀਲ ਨਾਲ ਸਹਿਮਤ ਨਹੀਂ ਹਨ ਅਤੇ ਲੰਬੇ ਸਮੇਂ ਤੋਂ ਇਸ ਮਾਮਲੇ ਵਿੱਚ ਫੈਸਲੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨਾਲ ਸਬੰਧਤ ਅਪੀਲ ’ਤੇ ਫੈਸਲਾ ਲਿਆ ਜਾਵੇ। ਚਿੱਠੀ ਵਿੱਚ ਉਨ੍ਹਾਂ ਨੇ ਆਪਣੀ ਪੀੜਾ ਵੀ ਜ਼ਾਹਿਰ ਕਰਦਿਆਂ ਲਿਖਿਆ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਗਏ ਹਨ। ਪਰ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਉਨ੍ਹਾਂ ਦੇ ਹੱਕ ਵਿੱਚ ਕੋਈ ਵੀ ਖੜ੍ਹਾ ਨਹੀਂ ਹੋਇਆ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies