HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

 

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

– ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਦਰਸ਼ੀ, ਮੈਨੇਜਿੰਗ ਐਡੀਟਰ ਗੁਰਪੁਨੀਤ ਸਿੱਧੂ ਅਤੇ ਸਮੁੱਚੀ ਟੀਮ ਵੱਲੋਂ ਚੰਦ ਫਤਿਹਪੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਸਤੰਬਰ -: ‘ਨਵਾਂ ਜ਼ਮਾਨਾ’ ਦੇ ਸੰਪਾਦਕ, ਉੱਘੇ ਪੱਤਰਕਾਰ, ਲੇਖਕ ਅਤੇ ਪ੍ਰਬੁੱਧ ਚਿੰਤਕ ਚੰਦ ਫਤਿਹਪੁਰੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਬੀਤੇ ਦਿਨ ਐਤਵਾਰ ਰਾਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਆਪਣੇ ਆਖਰੀ ਸਾਹ ਲਏ।

ਪੰਜਾਬ ਦੀ ਖੱਬੇ-ਪੱਖੀ ਵਿਚਾਰਧਾਰਾ ਨਾਲ ਲੰਮੇ ਸਮੇਂ ਤੋਂ ਜੁੜੇ ਆਗੂ, ਪੱਤਰਕਾਰ ਅਤੇ ਲੇਖਕ ਚੰਦ ਫਤਿਹਪੁਰੀ ਦੇ ਅਚਾਨਕ ਦੇਹਾਂਤ ’ਤੇ ਸਾਹਿਤਕ, ਪੱਤਰਕਾਰੀ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹ ਲੰਮੇ ਅਰਸੇ ਤੋਂ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨਾਲ ਸਰਗਰਮ ਰੂਪ ਵਿੱਚ ਜੁੜੇ ਰਹੇ ਅਤੇ ਪੰਜਾਬ ਦੇ ਸਮਾਜਿਕ ਤੇ ਰਾਜਨੀਤਕ ਮੰਚਾਂ ’ਤੇ ਨਿਰੰਤਰ ਕਾਰਜਸ਼ੀਲ ਰਹੇ। ਆਪਣੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ 1992 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਹਕੋਟ ਹਲਕੇ ਤੋਂ ਸੀਪੀਆਈ ਦੇ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ।

ਪੱਤਰਕਾਰ ਅਤੇ ਲੇਖਕ ਵਜੋਂ ਉਨ੍ਹਾਂ ਦੀ ਲਿਖਤ ਦਾ ਕੇਂਦਰ ਆਮ ਲੋਕਾਂ ਨਾਲ ਜੁੜੇ ਮੁੱਦੇ ਰਹੇ। ਉਨ੍ਹਾਂ ਨੇ ਬੇਰੁਜ਼ਗਾਰੀ, ਗਰੀਬੀ, ਆਰਥਿਕ ਅਸਮਾਨਤਾ, ਸਰਕਾਰੀ ਨੀਤੀਆਂ ਅਤੇ ਜਮਹੂਰੀ ਹੱਕਾਂ ਸਮੇਤ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਮਸਲਿਆਂ ’ਤੇ ਨਿਯਮਤ ਤੌਰ ’ਤੇ ਲਿਖਿਆ। ਅਦਾਰਾ ਵਿਸ਼ਵ ਵਾਰਤਾ ਦੀ ਟੀਮ ਵੀ ਚੰਦ ਫਤਹਿਪੁਰੀ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies