HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

 

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੇਖੋਂ ਪਿਛਲੇ ਸਮੇਂ ਤੋਂ ਜੀਰਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਦਾਅਵੇਦਾਰੀ ਜਤਾਉਂਦੇ ਰਹੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਜੀਰਾ ਹਲਕੇ ਦੀ ਜ਼ਿੰਮੇਵਾਰੀ ਸੌਂਪੇ ਜਾਣ ਦੀ ਵੀ ਚਰਚਾ ਹੈ।

ਸਿਆਸੀ ਹਲਕਿਆਂ ਵਿੱਚ ਇਸ ਗੱਲ ਦੀਆਂ ਕਿਆਸਅਰਾਈਆਂ ਤੇਜ਼ ਹਨ ਕਿ ਸਾਬਕਾ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ, ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰਾ ਫੇਰੀ ਦੌਰਾਨ ਰਸਮੀ ਤੌਰ ‘ਤੇ ਪਾਰਟੀ ਦਾ ਪੱਲਾ ਫੜ ਸਕਦੇ ਹਨ। ਹਾਲ ਹੀ ਵਿੱਚ ਸੇਖੋਂ ਦੀ ਪਤਨੀ ਸਣੇ ਉਨ੍ਹਾਂ ਦੇ ਦੋ ਰਿਸ਼ਤੇਦਾਰਾਂ ਨੇ ਬਜ਼ੀਦਪੁਰ ਅਤੇ ਫ਼ਿਰੋਜ਼ਸ਼ਾਹ ਜ਼ੋਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤੀਆਂ ਹਨ, ਜਿਸ ਕਾਰਨ ਇਲਾਕੇ ਵਿੱਚ ਉਨ੍ਹਾਂ ਦਾ ਸਿਆਸੀ ਦਬਦਬਾ ਵਧਿਆ ਹੈ। ਦੱਸ ਦਈਏ ਕਿ ਬੀਤੇ ਸਮੇਂ ਵਿੱਚ ਗੁਰਪ੍ਰੀਤ ਸੇਖੋਂ, ਮੁੱਖ ਮੰਤਰੀ ਮਾਨ ਦੀ ਮਾਤਾ ਹਰਪਾਲ ਕੌਰ ਨਾਲ ਵੀ ਸਟੇਜ ਸਾਂਝੀ ਕਰ ਚੁੱਕੇ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies